ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਬੱਲੇ-ਬੱਲੇ! ਮੋਦੀ ਕੈਬਨਿਟ ਨੇ DA ਵਾਧੇ 'ਤੇ ਲਾਈ ਮੋਹਰ, ਅਗਲੇ ਮਹੀਨੇ ਵੱਧ ਕੇ ਮਿਲੇਗੀ ਤਨਖ਼ਾਹ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੱਖਾਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਹੋਣਾ ਤੈਅ ਹੈ।
Publish Date: Wed, 28 Oct 2026 03:26 PM (IST)
Updated Date: Wed, 28 Oct 2026 03:52 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ - ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੱਖਾਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਹੋਣਾ ਤੈਅ ਹੈ।
ਕੀ ਹੁੰਦਾ ਹੈ ਮਹਿੰਗਾਈ ਭੱਤਾ? ਦੱਸ ਦੇਈਏ ਕਿ ਮਹਿੰਗਾਈ ਭੱਤਾ ਉਹ ਵਾਧੂ ਰਕਮ ਹੁੰਦੀ ਹੈ, ਜੋ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਅਤੇ ਜੀਵਨ-ਨਿਰਬਾਹ ਦੇ ਵਧਦੇ ਖ਼ਰਚਿਆਂ ਦਾ ਸਾਹਮਣਾ ਕਰਨ ਲਈ ਦਿੰਦੀ ਹੈ। ਇਹ ਰਕਮ ਮੁਲਾਜ਼ਮਾਂ ਦੀ ਮੁੱਢਲੀ ਤਨਖ਼ਾਹ ਦਾ ਇੱਕ ਨਿਰਧਾਰਤ ਫ਼ੀਸਦੀ ਹੁੰਦੀ ਹੈ।
ਇਸ ਦਾ ਤੁਹਾਡੀ ਜੇਬ ’ਤੇ ਸਿੱਧਾ ਅਸਰ ਕਿਵੇਂ ਪਵੇਗਾ?
ਇਸ ਨੂੰ ਇਸ ਤਰ੍ਹਾਂ ਸਮਝੋ ਕਿ DA ਵਿੱਚ 3 ਫ਼ੀਸਦੀ ਵਾਧੇ ਦਾ ਮਤਲਬ ਹੈ ਕਿ ਹੁਣ ਮੁਲਾਜ਼ਮਾਂ ਨੂੰ ਆਪਣੀ ਮੁੱਢਲੀ ਤਨਖ਼ਾਹ ਦੇ ਮੁਕਾਬਲੇ ਪਹਿਲਾਂ ਨਾਲੋਂ 3 ਫ਼ੀਸਦੀ ਵੱਧ ਮਹਿੰਗਾਈ ਭੱਤਾ ਮਿਲੇਗਾ। ਇਸ ਨਾਲ ਹਰ ਮਹੀਨੇ ਮਿਲਣ ਵਾਲੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਸਿੱਧਾ ਵਾਧਾ ਹੋਵੇਗਾ। ਮਹਿੰਗਾਈ ਦੇ ਇਸ ਦੌਰ ਵਿੱਚ ਸਰਕਾਰ ਦੇ ਇਸ ਫ਼ੈਸਲੇ ਨਾਲ ਦੇਸ਼ ਦੇ ਕਰੋੜਾਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।
ਜ਼ਿਕਰਯੋਗ ਹੈ ਕਿ ਮਹਿੰਗਾਈ ਦੇ ਦੌਰ ਵਿੱਚ ਸਰਕਾਰ ਦੇ ਇਸ ਫ਼ੈਸਲੇ ਨਾਲ ਦੇਸ਼ ਦੇ ਕਰੋੜਾਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ। ਜ਼ਿਕਰਯੋਗ ਹੈ ਕਿ ਸਰਕਾਰ ਜਲਦ ਹੀ ਇਸ ਸਬੰਧੀ ਰਸਮੀ ਹੁਕਮ ਜਾਰੀ ਕਰ ਸਕਦੀ ਹੈ, ਜਿਸ ਤੋਂ ਬਾਅਦ ਵਧੀ ਹੋਈ ਰਕਮ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ।