- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਨੂੰ ਪਿੰਡ ਧਰਾਂਗਵਾਲਾ ਵਿੱਚ ਹੋ ਰਹੇ ਫੁੱਟਬਾਲ ਮੈਚ ਦੌਰਾਨ 14 ਸਾਲਾ ਖਿਡਾਰੀ ਦੀ ਅਚਾਨਕ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸਦਰ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਸ, ਅਬੋਹਰ : ਐਤਵਾਰ ਨੂੰ ਪਿੰਡ ਧਰਾਂਗਵਾਲਾ ਵਿੱਚ ਹੋ ਰਹੇ ਫੁੱਟਬਾਲ ਮੈਚ ਦੌਰਾਨ 14 ਸਾਲਾ ਖਿਡਾਰੀ ਦੀ ਅਚਾਨਕ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸਦਰ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪਿੰਡ ਧਰਾਂਗਵਾਲਾ ਦੇ ਵਸਨੀਕ ਪਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਪਿੰਡ ਧਰਾਂਗਵਾਲਾ ਵਿੱਚ ਮਹਾਰਿਸ਼ੀ ਵਾਲਮੀਕਿ ਸਪੋਰਟਸ ਕਲੱਬ ਵੱਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਸੀ ਜਿਸ ਵਿੱਚ ਵੱਖ-ਵੱਖ ਪਿੰਡਾਂ ਦੀਆਂ ਫੁੱਟਬਾਲ ਟੀਮਾਂ ਹਿੱਸਾ ਲੈ ਰਹੀਆਂ ਸਨ। ਉਸ ਨੇ ਦੱਸਿਆ ਕਿ ਪਹਿਲੇ ਮੈਚ ਦੌਰਾਨ ਜਦੋਂ ਸਾਰੇ ਖਿਡਾਰੀ ਮੈਦਾਨ ਵਿੱਚ ਫੁੱਟਬਾਲ ਖੇਡ ਰਹੇ ਸਨ ਤਾਂ ਮਲੋਟ ਦੇ ਆਲਮਵਾਲਾ ਪਿੰਡ ਦੇ ਰਹਿਣ ਵਾਲੇ ਪਰਸ਼ੋਤਮ ਦਾ ਪੁੱਤਰ ਜੱਸੂ ਉਰਫ਼ ਜਸਮੀਤ ਫੁੱਟਬਾਲ ਨੂੰ ਸ਼ਾਟ ਲਗਾਉਂਦੇ ਹੋਏ ਅਚਾਨਕ ਜ਼ਮੀਨ ’ਤੇ ਡਿੱਗ ਪਿਆ।
ਮੌਕੇ ’ਤੇ ਮੌਜੂਦ ਹੋਰ ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਉਸ ਨੂੰ ਤੁਰੰਤ ਸਥਾਨਕ ਡਾਕਟਰ ਕੋਲ ਲੈ ਗਏ ਜਿੱਥੇ ਡਾਕਟਰ ਨੇ ਉਸ ਨੂੰ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ। ਸਿਵਲ ਹਸਪਤਾਲ ’ਚ ਬੱਚੇ ਨੂੰ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜੱਸੂ ਤਿੰਨ ਭੈਣਾਂ ਦਾ ਸਭ ਤੋਂ ਛੋਟਾ ਤੇ ਇਕਲੌਤਾ ਭਰਾ ਸੀ, ਜਦੋਂ ਕਿ ਉਸ ਦਾ ਪਿਤਾ ਮਜ਼ਦੂਰੀ ਕਰਦਾ ਹੈ। ਡਾਕਟਰਾਂ ਦਾ ਮੰਨਣਾ ਹੈ ਕਿ ਬੱਚੇ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ ਪਰ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨ ਦਾ ਪਤਾ ਲੱਗੇਗਾ।
ਸਦਰ ਪੁਲਿਸ ਸਟੇਸ਼ਨ ਦੇ ਏਐੱਸਆਈ ਗੁਰਮੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੌਰਾਨ ਪ੍ਰਬੰਧਕਾਂ ਨੇ ਮੈਚ ਬੰਦ ਕਰ ਦਿੱਤਾ ਅਤੇ ਖਿਡਾਰੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ।