- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਚੋਣਾਂ ਦੀ ਰਾਤ ਨੂੰ ਸ਼ਹਿਰ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਹਨੂੰਮਾਨਗੜ੍ਹ ਰੋਡ 'ਤੇ ਅਕਾਲੀ ਦਲ ਦੇ ਆਗੂ ਦੀਪ ਕੰਬੋਜ 'ਤੇ ਕਥਿਤ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਆਗੂ ਦੀਪ ਕੰਬੋਜ ਨੇ ਦੱਸਿਆ ਕਿ ਜਦੋਂ ਉਹ ਹਨੂੰਮਾਨਗੜ੍ਹ ਰੋਡ ਸਥਿਤ ਬਜਾਜ ਮੋਟਰਸ ਨੇੜੇ ਪਹੁੰਚਿਆ, ਤਾਂ ਕਈ ਗੱਡੀਆਂ 'ਚ ਸਵਾਰ ਹੋ ਕੇ ਆਏ ਹਥਿਆਰਬੰਦ ਲੋਕਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ।
ਅਬੋਹਰ : ਨਗਰ ਨਿਗਮ ਚੋਣਾਂ ਦੀ ਰਾਤ ਨੂੰ ਸ਼ਹਿਰ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਹਨੂੰਮਾਨਗੜ੍ਹ ਰੋਡ 'ਤੇ ਅਕਾਲੀ ਦਲ ਦੇ ਆਗੂ ਦੀਪ ਕੰਬੋਜ 'ਤੇ ਕਥਿਤ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਆਗੂ ਦੀਪ ਕੰਬੋਜ ਨੇ ਦੱਸਿਆ ਕਿ ਜਦੋਂ ਉਹ ਹਨੂੰਮਾਨਗੜ੍ਹ ਰੋਡ ਸਥਿਤ ਬਜਾਜ ਮੋਟਰਸ ਨੇੜੇ ਪਹੁੰਚਿਆ, ਤਾਂ ਕਈ ਗੱਡੀਆਂ 'ਚ ਸਵਾਰ ਹੋ ਕੇ ਆਏ ਹਥਿਆਰਬੰਦ ਲੋਕਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਉਸ ਦੀ ਗੱਡੀ ਦੀ ਭੰਨਤੋੜ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ, ਜਦੋਂਕਿ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ।
ਘਟਨਾ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ 'ਚ ਰੋਸ ਫੈਲ ਗਿਆ। ਹਲਕਾ ਇੰਚਾਰਜ ਹਰਵਿੰਦਰ ਸਿੰਘ ਹਰੀ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਹਮਾਇਤੀ ਥਾਣਾ ਸਿਟੀ 1 ਪਹੁੰਚੇ ਅਤੇ ਪੁਲਿਸ ਖਿ਼ਲਾਫ਼ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀਆਂ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਪਾਰਟੀ 'ਚ ਸ਼ਾਮਲ ਹੋਏ ਦੀਪ ਕੰਬੋਜ ਨੂੰ ਜਾਨ ਬੁੱਝ ਕੇ ਨਿਸ਼ਾਨਾ ਬਣਾਇਆ ਗਿਆ।
ਐੱਸਪੀ ਆਸਵੰਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਆਗੂ ਗੱਡੀ ਲੈ ਕੇ ਥਾਣੇ ਪਹੁੰਚੇ ਸਨ, ਜਿਸ ਤੋਂ ਬਾਅਦ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੀੜਤ ਧਿਰ ਦੇ ਬਿਆਨ ਅਤੇ ਸਬੂਤਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।