- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੀ ਜਾਂਚ ਵਿੱਚ ਚਾਰ ਰਾਉਂਡ ਫਾਇਰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਸ ਵਿੱਚੋਂ ਇੱਕ ਗੋਲੀ ਗੋਲੂ ਪੰਡਿਤ ਨੂੰ ਲੱਗੀ ਅਤੇ ਉਸਦੀ ਮੌਤ ਹੋ ਗਈ।

ਰਿਤਿਸ਼ ਕੁੱਕੜ, ਅਬੋਹਰ: ਅਬੋਹਰ ਵਿਖੇ ਅੱਜ ਤੜਕਸਾਰ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਿਕ ਅਬੋਹਰ ਦੀ ਤਹਿਸੀਲ ਕੰਪਲੈਕਸ 'ਚ ਤਰੀਕ ਭੁਗਤਣ ਆਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਐਸਐਸਪੀ ਗੁਰਮੀਤ ਸਿੰਘ ਮੌਕੇ 'ਤੇ ਪਹੁੰਚ ਮਾਮਲੇ ਦੀ ਤਫਤੀਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਆਪਸੀ ਗਰੁੱਪ ਦੀ ਵਾਰ ਦੱਸੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਗੋਲੁ ਪੰਡਿਤ ਨਾਮ ਦੇ ਵਿਅਕਤੀ ਦੀ ਮੌਤ ਹੋਈ ਹੈ ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।