ਵਕੀਲਾਂ ਦੀ ਹੜਤਾਲ ਲਗਾਤਾਰ ਚੌਥੇ ਦਿਨ ਵੀ ਜਾਰੀ; ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡਿਓਂ ਆਏ ਲੋਕ ਪਰੇਸ਼ਾਨ! ਸ਼ੁੱਕਰਵਾਰ ਨੂੰ ਜਿਲ੍ਹਾ ਅਦਾਲਤ ਕੰਪਲੈਕਸ ਵਿਖੇ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਐਲਏਡੀਸੀ (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਖਿਲਾਫ਼ ’ਚ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ 'ਚ ਹੜ੍ਹਤਾਲ ਚੌਥੇ ਦਿਨ ਵੀ ਜਾਰੀ ਕਰਦਿਆਂ ਨਾਰੇਬਾਜ਼ੀ ਕੀਤੀ ਤੇ ਇਸ ਨੀਤੀ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਵਕੀਲਾਂ ਵਲੋਂ ਇਸ ਨੀਤੀ ਦੇ ਖਿਲਾਫ਼ ਆਪਣਾ ਰੋਸ ਜਾਹਰ ਕੀਤਾ ਰਿਹਾ ਹੈ।
Publish Date: Fri, 10 Jul 2026 03:41 PM (IST)
Updated Date: Fri, 10 Jul 2026 03:42 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਸ਼ੁੱਕਰਵਾਰ ਨੂੰ ਜਿਲ੍ਹਾ ਅਦਾਲਤ ਕੰਪਲੈਕਸ ਵਿਖੇ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਐਲਏਡੀਸੀ (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਖਿਲਾਫ਼ ’ਚ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ 'ਚ ਹੜ੍ਹਤਾਲ ਚੌਥੇ ਦਿਨ ਵੀ ਜਾਰੀ ਕਰਦਿਆਂ ਨਾਰੇਬਾਜ਼ੀ ਕੀਤੀ ਤੇ ਇਸ ਨੀਤੀ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਵਕੀਲਾਂ ਵਲੋਂ ਇਸ ਨੀਤੀ ਦੇ ਖਿਲਾਫ਼ ਆਪਣਾ ਰੋਸ ਜਾਹਰ ਕੀਤਾ ਰਿਹਾ ਹੈ।
ਵਕੀਲ ਭਾਈਚਾਰੇ ਵਲੋਂ ਐਲਈਡੀਸੀ ਪ੍ਰਣਾਲੀ ਨੂੰ ਖਤਮ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ ਦੀ ਮੰਗ ਕੀਤੀ, ਜਿਸ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਦੀ ਪੈਨਲਮੈਂਟ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਸ ਨੀਤੀ ’ਚ ਕਈ ਤਰ੍ਹਾਂ ਦੀਆਂ ਕਮੀਆਂ ਹਨ। ਇਹ ਨੀਤੀ ਵਕੀਲ ਭਾਈਚਾਰੇ ਨੂੰ ਮੰਨਜੂਰ ਨਹੀਂ ਹੈ। ਇਸ ਨੀਤੀ ’ਚ ਸੋਧ ਕਰਨ ਦੀ ਜਰੂਰਤ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਦੇ ਮਾਨਯੋਗ ਮੁੱਖ ਨਿਆਂਧੀਸ਼, ਐਨਏਐਲਐਸ ਏ ਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਪੀਐਲਐਸਏ ਤੁਰੰਤ ਮੌਜੂਦਾ ਐਲਏਡੀਸੀ ਨੀਤੀ ਨੂੰ ਰੱਦ ਕਰਕੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਹੜ੍ਹਤਾਲ ਜਾਰੀ ਰੱਖੀ ਜਾਵੇਗੀ।
ਇਸ ਮੌਕੇ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਸੀਨੀਅਰ ਐਡਵੋਕੇਟ ਵਿਜੈ ਪੂਨੀਆ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਧਰਮਪਾਲ ਸਿੰਘ, ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਪੁਲਕਿਤ ਗਰਗ, ਐਡਵੋਕੇਟ ਪਾਰਸਦੀਪ ਕੁਮਾਰ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ, ਐਡਵੋਕੇਟ ਪਰਮਿੰਦਰ ਸਿੰਘ ਗਿੱਲ ਤੇ ਐਡਵੋਕੇਟ ਯਾਦਵ ਸ਼ਰਮਾ ਜੁਆਇੰਟ ਸਕੱਤਰ,ਨੀਤਨ ਬਾਂਸਲ, ਤਾਰੁਸ ਗੋਇਲ, ਰਜਨੀਸ਼ ਕੁਮਾਰ, ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ ਆਦਿ ਵੀ ਹਾਜ਼ਰ ਸਨ।