ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ; ਨਗਰ ਨਿਗਮ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ, ਸ਼ਹਿਰ 'ਚ ਸਫ਼ਾਈ ਵਿਵਸਥਾ ਡਗਮਗਾਈ! ਸਰਕਾਰ ਵਲੋਂ ਮੰਗੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨ ਦੀ ਸੂਰਤ ’ਚ ਸਰਕਾਰ ਤੋਂ ਖਫ਼ਾ ਹੋਏ ਸਫ਼ਾਈ ਸੇਵਕਾਂ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਸ਼ੁਕਰਵਾਰ ਨੂੰ ਤੀਸਰੇ ਦਿਨ ਵੀ ਜਾਰੀ ਰਹੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਗੁਲਸ਼ਨ ਕੁਮਾਰ ਤੇ ਬਿੰਦੂ ਆਦਿ ਨੇ ਕਿਹਾ ਕਿ ਪਿਛਲੇ ਸਮੇਂ ਸਫ਼ਾਈ ਕਰਮਚਾਰੀਆਂ ਵਲੋਂ ਮਈ ਤੇ ਜੂਨ ਮਹੀਨੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਕੀਤੀ ਗਈ, ਪਰ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕਰਨ ਤੋਂ ਸਫ਼ਾਈ ਸੇਵਕਾਂ ਵਲੋ ਹੜ੍ਹਤਾਲ ਨੂੰ ਖਤਮ ਕਰ ਦਿੱਤਾ ਗਿਆ ਹੈ, ਪਰ ਸਰਕਾਰ ਆਪਣੇ ਵਾਅਦੇ ਤੋਂ ਫਿ਼ਰ ਮੁਕਰ ਚੁੱਕੀ ਹੈ।
Publish Date: Fri, 10 Jul 2026 03:38 PM (IST)
Updated Date: Fri, 10 Jul 2026 03:39 PM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ - ਸਰਕਾਰ ਵਲੋਂ ਮੰਗੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨ ਦੀ ਸੂਰਤ ’ਚ ਸਰਕਾਰ ਤੋਂ ਖਫ਼ਾ ਹੋਏ ਸਫ਼ਾਈ ਸੇਵਕਾਂ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਸ਼ੁਕਰਵਾਰ ਨੂੰ ਤੀਸਰੇ ਦਿਨ ਵੀ ਜਾਰੀ ਰਹੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਗੁਲਸ਼ਨ ਕੁਮਾਰ ਤੇ ਬਿੰਦੂ ਆਦਿ ਨੇ ਕਿਹਾ ਕਿ ਪਿਛਲੇ ਸਮੇਂ ਸਫ਼ਾਈ ਕਰਮਚਾਰੀਆਂ ਵਲੋਂ ਮਈ ਤੇ ਜੂਨ ਮਹੀਨੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਕੀਤੀ ਗਈ, ਪਰ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕਰਨ ਤੋਂ ਸਫ਼ਾਈ ਸੇਵਕਾਂ ਵਲੋ ਹੜ੍ਹਤਾਲ ਨੂੰ ਖਤਮ ਕਰ ਦਿੱਤਾ ਗਿਆ ਹੈ, ਪਰ ਸਰਕਾਰ ਆਪਣੇ ਵਾਅਦੇ ਤੋਂ ਫਿ਼ਰ ਮੁਕਰ ਚੁੱਕੀ ਹੈ।
ਪਿਛਲੇ ਸਮੇਂ ਸੈਕਟਰੀਏਟ ਵਿਖੇ ਵੀ ਮੀਟਿੰਗਾਂ ਕਰਕੇ ਸਮਾਂ ਮੰਗਿਆ ਜਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਸਫ਼ਾਈ ਸੇਵਕਾਂ ’ਚ ਸਰਕਾਰ ਦੀ ਇਸ ਵਾਅਦਾ ਖਿਲਾਫ਼ੀ ਦੇ ਚਲਦਿਆਂ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 8 ਜੁਲਾਈ ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਅਣਮਿਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। 10 ਸਾਲਾਂ ਦੀ ਪਾਲਿਸੀ ਨੂੰ ਬੰਦ ਕਰਕੇ 3 ਸਾਲਾਂ ਦੀ ਪਾਲਿਸੀ ਬਣਾਈ ਜਾਵੇ। ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਲਗਾਤਾਰ ਹੜ੍ਹਤਾਲ ਕੀਤੀ ਜਾਵੇਗੀ, ਜਿਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।