ਯੂਨੀਵਰਸਿਟੀ ਨਤੀਜਿਆਂ ’ਚ ਢੱਡੇ ਕਾਲਜ ਦੀਆਂ ਧੀਆਂ ਚਮਕੀਆਂ ਯੂਨੀਵਰਸਿਟੀ ਨਤੀਜਿਆਂ ’ਚ ਢੱਡੇ ਕਾਲਜ ਦੀਆਂ ਧੀਆਂ ਚਮਕੀਆਂ
Publish Date: Wed, 28 Oct 2026 04:18 PM (IST)
Updated Date: Wed, 28 Oct 2026 04:19 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਐੱਸਸੀ (ਐੱਫਟੀ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ਸਥਾਨ ਹਾਸਲ ਕੀਤੇ। ਨਤੀਜੇ ਵਿਚ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਕਾਲਜ ਪ੍ਰਬੰਧਕਾਂ ਤੇ ਸਮੂਹ ਸਟਾਫ਼ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਭਾਗ ਮੁਖੀ ਪ੍ਰੋ. ਹਰਵਿੰਦਰ ਕੌਰ ਨੇ ਦੱਸਿਆ ਕਿ ਹਰਪ੍ਰੀਤ ਕੌਰ, ਮਨਦੀਪ ਕੌਰ, ਖੁਸ਼ਪ੍ਰੀਤ ਕੌਰ, ਕਮਲਪ੍ਰੀਤ ਕੌਰ, ਪ੍ਰਭਜੋਤ ਕੌਰ ਤੇ ਕਮਲਜੋਤ ਕੌਰ ਨੇ 95.4 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਗਮੀਤ ਕੌਰ, ਸੁਖਪ੍ਰੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਹਰਮਨਦੀਪ ਕੌਰ ਅਤੇ ਜੀਨਾ ਨੇ 93.8 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਗੁਰਵੀਰ ਕੌਰ, ਹੁਸ਼ਨਪ੍ਰੀਤ ਕੌਰ, ਮਨਦੀਪ ਕੌਰ ਤੇ ਜਸ਼ਨਦੀਪ ਕੌਰ ਨੇ 92.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਨਤੀਜੇ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿੱਤਾ ਮੁਖੀ ਕੋਰਸ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਤਮ-ਨਿਰਭਰ ਬਣਨ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਦੇਸ਼ ਤੇ ਵਿਦੇਸ਼ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਹਨ, ਇਸ ਲਈ ਅਜਿਹੇ ਕੋਰਸਾਂ ਨੂੰ ਤਰਜੀਹ ਦੇਣੀ ਸਮੇਂ ਦੀ ਮੁੱਖ ਲੋੜ ਹੈ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮਡੀ ਗੁਰਬਿੰਦਰ ਸਿੰਘ ਬੱਲੀ ਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪ੍ਰਿੰਸੀਪਲ ਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ। ਸੰਸਥਾ ਦੇ ਖ਼ਜ਼ਾਨਚੀ ਪ੍ਰਸ਼ੋਤਮ ਕੌਰ ਤੇ ਪ੍ਰਸ਼ਾਸਕੀ ਡਾਇਰੈਕਟਰ ਸਿੰਬਲਜੀਤ ਕੌਰ ਨੇ ਵੀ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਵਿੰਦਰ ਸ਼ਰਮਾ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਕਿਰਨ ਖ਼ਾਨ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਲਖਵੀਰ ਕੌਰ, ਪ੍ਰੋ. ਰਣਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ. ਰਾਜਬਿੰਦਰ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।