ਭਗਤਾ ਭਾਈਕਾ-ਢਿੱਲੋਂ ਆਸਟਰੇਲੀਆ ਨੇ ਪ੍ਰਾਇਮਰੀ ਸਕੂਲ ਨੂੰ ਏਸੀ ਦਾਨ ਕੀਤਾ ਭਗਤਾ ਭਾਈਕਾ-ਢਿੱਲੋਂ ਆਸਟਰੇਲੀਆ ਨੇ ਪ੍ਰਾਇਮਰੀ ਸਕੂਲ ਨੂੰ ਏਸੀ ਦਾਨ ਕੀਤਾ
Publish Date: Thu, 09 Jul 2026 05:20 PM (IST)
Updated Date: Thu, 09 Jul 2026 05:21 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਨੂੰ ਲਵਪ੍ਰੀਤ ਸਿੰਘ ਢਿੱਲੋਂ (ਆਸਟਰੇਲੀਆ) ਪੁੱਤਰ ਗੋਗਾ ਸਿੰਘ ਪਿੰਡ ਮਲੂਕਾ ਨੇ ਸਕੂਲ ਲਈ ਇੱਕ ਏਅਰ ਕੰਡੀਸ਼ਨਰ (ਏਸੀ.) ਦਾਨ ਵਜੋਂ ਭੇਂਟ ਕੀਤਾ ਹੈ। ਸਕੂਲ ਮੁਖੀ ਬੇਅੰਤ ਸਿੰਘ ਮਲੂਕਾ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। ਪੰਜਾਬ ਵਿੱਚ ਗਰਮੀਆਂ ਦੇ ਮੌਸਮ ਦੌਰਾਨ ਤਾਪਮਾਨ ਕਾਫ਼ੀ ਵੱਧ ਜਾਂਦਾ ਹੈ, ਜਿਸ ਕਾਰਨ ਸਕੂਲਾਂ ਵਿੱਚ ਪੜ੍ਹਾਈ ਕਰਨਾ ਕਈ ਵਾਰ ਮੁਸ਼ਕਿਲ ਹੋ ਜਾਂਦਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲਵਪ੍ਰੀਤ ਸਿੰਘ ਢਿੱਲੋਂ ਨੇ ਸਕੂਲ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਏਸੀ ਭੇਟ ਕੀਤਾ ਹੈ। ਇਹ ਏਸੀ ਨਰਸਰੀ ਜਮਾਤ ਦੇ ਬੱਚਿਆਂ ਲਈ ਲਗਾਇਆ ਗਿਆ ਹੈ। ਇਸ ਨਾਲ ਛੋਟੇ ਬੱਚਿਆਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਹਰਜਿੰਦਰ ਸਿੰਘ ਬੁਰਜ ਥਰੋੜ, ਕੁਲਦੀਪ ਸ਼ਰਮਾ ਭਗਤਾ, ਅਮਰੀਕ ਸਿੰਘ ਕਲਿਆਣ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ ਅਤੇ ਸਕੂਲ ਪ੍ਰਬੰਧਕੀ ਕਮੇਟੀ ਨੇ ਲਵਪ੍ਰੀਤ ਸਿੰਘ ਢਿੱਲੋਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਆਪਣੇ ਪਿੰਡਾਂ ਅਤੇ ਸਕੂਲਾਂ ਨਾਲ ਜੁੜੇ ਰਹਿਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਅਜਿਹੇ ਯੋਗਦਾਨ ਨਾ ਸਿਰਫ਼ ਸਕੂਲਾਂ ਦੀਆਂ ਲੋੜਾਂ ਪੂਰੀਆਂ ਕਰਦੇ ਹਨ, ਸਗੋਂ ਸਮਾਜ ਵਿੱਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਲਵਪ੍ਰੀਤ ਸਿੰਘ ਢਿੱਲੋਂ ਦਾ ਇਹ ਉਪਰਾਲਾ ਹੋਰ ਪ੍ਰਵਾਸੀ ਅਤੇ ਸਮਾਜ ਸੇਵਕ ਵਿਅਕਤੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗਾ।