- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਠਕ ਖ਼ਤਮ ਹੋਣ ਤੋਂ ਬਾਅਦ ਭੂਪੇਸ਼ ਬਘੇਲ ਨੇ ਸਪੱਸ਼ਟ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਫੈਸਲੇ 'ਤੇ ਕਿਸੇ ਵੀ ਆਗੂ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਸਾਰੇ ਆਗੂਆਂ ਨੇ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਚੰਡੀਗੜ੍ਹ ਸਥਿਤ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਬੈਠਕ ਦੌਰਾਨ ਸੰਗਠਨ ਦੀ ਮਜ਼ਬੂਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਵਰਕਰਾਂ ਵਿਚਾਲੇ ਤਾਲਮੇਲ ਵਰਗੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ।

ਪਾਰਟੀ ਦਾ ਫੋਕਸ ਵਿਧਾਨ ਸਭਾ ਚੋਣਾਂ 'ਤੇ
ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਦਾ ਪੂਰਾ ਧਿਆਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਚੋਣਾਂ 'ਚ ਬਿਹਤਰ ਪ੍ਰਦਰਸ਼ਨ ਕਰਨਾ ਹੈ ਅਤੇ ਇਸੇ ਦਿਸ਼ਾ 'ਚ ਸਾਰੇ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਦੋਹਰਾਇਆ ਕਿ ਹਾਈਕਮਾਂਡ ਦੇ ਫੈਸਲਿਆਂ ਨੂੰ ਲੈ ਕੇ ਕਿਸੇ ਕਿਸਮ ਦਾ ਕੋਈ ਵਿਵਾਦ ਨਹੀਂ ਹੈ ਅਤੇ ਸਾਰੇ ਆਗੂ ਸੰਗਠਨ ਦੇ ਹਿੱਤ 'ਚ ਮਿਲ ਕੇ ਕੰਮ ਕਰਨਗੇ।
ਭੂਪੇਸ਼ ਬਘੇਲ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਸਪੱਸ਼ਟ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਟਿਕਟ ਉਸੇ ਉਮੀਦਵਾਰ ਨੂੰ ਮਿਲੇਗੀ, ਜਿਸ ਦੀ ਜਿੱਤਣ ਦੀ ਸੰਭਾਵਨਾ ਸਭ ਤੋਂ ਵੱਧ ਹੋਵੇਗੀ। ਪਾਰਟੀ ਦਾ ਉਦੇਸ਼ ਸਿਰਫ਼ ਚੋਣ ਲੜਨਾ ਨਹੀਂ, ਸਗੋਂ ਵੱਧ ਤੋਂ ਵੱਧ ਸੀਟਾਂ 'ਤੇ ਜਿੱਤ ਦਰਜ ਕਰਨਾ ਹੈ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਪੂਰੀ ਤਰ੍ਹਾਂ ਸੰਗਠਨ ਦੀ ਰਣਨੀਤੀ, ਵਰਕਰਾਂ ਦੀ ਰਾਏ ਅਤੇ ਜਿੱਤਣ ਦੀ ਸਮਰੱਥਾ ਨੂੰ ਧਿਆਨ 'ਚ ਰੱਖ ਕੇ ਕੀਤੀ ਜਾਵੇਗੀ।
ਦਿੱਲੀ ਲਈ ਰਵਾਨਾ ਹੋਏ ਬਘੇਲ
ਬੈਠਕ ਤੋਂ ਬਾਅਦ ਭੂਪੇਸ਼ ਬਘੇਲ ਦਿੱਲੀ ਲਈ ਰਵਾਨਾ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਉਹ ਬੈਠਕ 'ਚ ਹੋਈ ਚਰਚਾ ਅਤੇ ਆਗੂਆਂ ਦੇ ਸੁਝਾਵਾਂ ਤੋਂ ਪਾਰਟੀ ਲੀਡਰਸ਼ਿਪ ਨੂੰ ਜਾਣੂ ਕਰਵਾਉਣਗੇ। ਬੈਠਕ 'ਚ ਸ਼ਾਮਲ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਨੇ ਵੀ ਇਸ ਗੱਲਬਾਤ ਨੂੰ ਸਕਾਰਾਤਮਕ ਦੱਸਿਆ। ਉਨ੍ਹਾਂ ਕਿਹਾ ਕਿ ਪੂਰਾ ਮਾਹੌਲ ਖੁਸ਼ਗਵਾਰ ਰਿਹਾ ਅਤੇ ਪੰਜਾਬ ਇੰਚਾਰਜ ਨੇ ਸਾਰੇ ਆਗੂਆਂ ਦੀਆਂ ਗੱਲਾਂ ਬਹੁਤ ਧੀਰਜ ਨਾਲ ਸੁਣੀਆਂ। ਉਨ੍ਹਾਂ ਕਿਹਾ ਕਿ ਬੈਠਕ ਦਾ ਉਦੇਸ਼ ਕਿਸੇ ਤਰ੍ਹਾਂ ਦਾ ਟਕਰਾਅ ਨਹੀਂ, ਸਗੋਂ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਗਤੀ ਦੇਣਾ ਸੀ।
ਚੰਨੀ ਨੇ ਸ਼ਰੇਆਮ ਕਿਹਾ...
ਮੀਡੀਆ ਨਾਲ ਗੱਲ ਕਰਦਿਆਂ ਚੰਨੀ ਨੇ ਕਿਹਾ, "ਅਸੀਂ ਮੀਟਿੰਗ 'ਚ ਆਏ ਹਾਂ। ਅਸੀਂ ਅੰਦਰ ਬੈਠ ਕੇ ਗੱਲਬਾਤ ਕਰਾਂਗੇ। ਤੇਲ ਦੇਖਾਂਗੇ, ਅਸੀਂ ਤੇਲ ਦੀ ਧਾਰ ਦੇਖਾਂਗੇ ਸਾਡਾ ਸਟੈਂਡ ਸਪੱਸ਼ਟ ਹੈ।" ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਜੇਕਰ ਬਘੇਲ ਦੀ ਮੀਟਿੰਗ 'ਚ ਕੋਈ ਫੈਸਲਾ ਨਹੀਂ ਹੁੰਦਾ, ਤਾਂ ਚੰਨੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ।
ਚੰਨੀ ਧੜੇ ਦੇ 80 ਦੇ ਕਰੀਬ ਆਗੂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਇੱਥੇ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ, ਬਾਗੀ ਧੜੇ ਨੇ ਮੰਗ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ 2027 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇ। ਚੰਨੀ ਧੜੇ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ ਤਾਂ ਜੋ ਪੰਜਾਬ ਵਿੱਚ ਉਨ੍ਹਾਂ ਦੇ ਨਾਮ 'ਤੇ ਵੋਟਾਂ ਮੰਗੀਆਂ ਜਾ ਸਕਣ।
ਹਾਈਕਮਾਨ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਉਹ ਅਮਰਿੰਦਰ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਨਹੀਂ ਹਟਾਏਗੀ। ਚੰਨੀ ਧੜੇ ਦੀ ਸ਼ਰਤ ਅਨੁਸਾਰ, ਪ੍ਰਧਾਨ ਰਾਜਾ ਵੜਿੰਗ ਨੂੰ ਇਸ ਮੀਟਿੰਗ ਵਿੱਚ ਸੱਦਾ ਨਹੀਂ ਦਿੱਤਾ ਗਿਆ ਹੈ।