- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੇ ਮਾਰਚ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਦੇ ਰੂਟ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਚੰਡੀਗੜ੍ਹ ਦੇ ਐੱਸਐੱਸਪੀ ਕੰਵਰਦੀਪ ਕੌਰ ਖੁਦ ਮੌਕੇ ’ਤੇ ਮੌਜੂਦ ਰਹਿ ਕੇ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਦੀ ਨਿਗਰਾਨੀ ਕਰ ਰਹੇ ਹਨ

ਤਰੁਣ ਭਜਨੀ, ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਕਿਸਾਨ ਸੈਕਟਰ-34 ਦੇ ਰੈਲੀ ਗਰਾਊਂਡ ਵਿੱਚ ਇਕੱਠੇ ਹੋਏ। ਜਿਸ ਦੇ ਬਾਅਦ ਕਿਸਾਨ ਬੱਸਾਂ ਵਿੱਚ ਸਵਾਰ ਹੋ ਕੇ ਸੈਕਟਰ-17 ਸਥਿਤ ਮਟਕਾ ਚੌਂਕ ਵੱਲ ਰਵਾਨਾ ਹੋਏ, ਜਿੱਥੇ ਉਹ ਪ੍ਰਦਰਸ਼ਨ ਦੇ ਤਹਿਤ ਚੱਕਰ ਲਗਾਉਣਗੇ। ਇਸ ਤੋਂ ਬਾਅਦ ਸਾਰੇ ਕਿਸਾਨ ਮੁੜ ਸੈਕਟਰ-34 ਦੇ ਰੈਲੀ ਗਰਾਊਂਡ ਵਿੱਚ ਪਹੁੰਚਣਗੇ, ਜਿੱਥੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੀਆਂ ਅਗਲੀਆਂ ਰਣਨੀਤੀਆਂ ਦਾ ਐਲਾਨ ਕਰ ਸਕਦੇ ਹਨ।
ਕਿਸਾਨਾਂ ਦੇ ਮਾਰਚ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਦੇ ਰੂਟ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਚੰਡੀਗੜ੍ਹ ਦੇ ਐੱਸਐੱਸਪੀ ਕੰਵਰਦੀਪ ਕੌਰ ਖੁਦ ਮੌਕੇ ’ਤੇ ਮੌਜੂਦ ਰਹਿ ਕੇ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਵੱਲੋਂ ਟ੍ਰੈਫਿਕ ਨੂੰ ਲੈ ਕੇ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਦਾ ਸਾਹਮਣਾ ਕਰਨਾ ਪਵੇ।