- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਜੈਤੋ ਦੀ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਦਾ ਚੇਅਰਮੈਨ ਡਾ. ਲਛਮਣ ਭਗਤੂਆਣਾ ਵੱਲੋਂ ਸਨਮਾਨ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਜੈਤੋ ਦੀ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੂੰ ਨਿਯੁਕਤੀ ਉਪਰੰਤ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਨਗਰ ਕੌਂਸਲ ਕਿਸੇ ਵੀ ਸ਼ਹਿਰ ਦੇ ਵਿਕਾਸ ਦੀ ਇੱਕ ਮਹੱਤਵਪੂਰਨ ਸੰਸਥਾ ਹੁੰਦੀ ਹੈ ਅਤੇ ਇਸ ਦੀ ਅਗਵਾਈ ਕਰਨ ਵਾਲੇ ਵਿਅਕਤੀ ਉੱਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿਰਮਲਾ ਦੇਵੀ ਗਰਗ ਇੱਕ ਮਿਲਣਸਾਰ, ਤਜਰਬੇਕਾਰ ਅਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੀ ਸ਼ਖ਼ਸੀਅਤ ਹਨ, ਜਿਨ੍ਹਾਂ ਦੀ ਅਗਵਾਈ ਦਾ ਲਾਭ ਜੈਤੋ ਸ਼ਹਿਰ ਦੇ ਵਿਕਾਸ ਨੂੰ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਿਰਮਲਾ ਦੇਵੀ ਗਰਗ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਪੀਣ ਵਾਲੇ ਪਾਣੀ, ਸੀਵਰੇਜ, ਗਲੀਆਂ-ਨਾਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣਾ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਅੱਗੇ ਵਧਾਉਣਾ ਹਰ ਜਨ-ਪ੍ਰਤੀਨਿਧੀ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨਾਲ ਜੁੜੇ ਹਰ ਉਸਾਰੂ ਕਾਰਜ ਵਿੱਚ ਉਹ ਆਪਣਾ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਪ੍ਰਧਾਨ ਦੀ ਅਗਵਾਈ ਹੇਠ ਨਗਰ ਕੌਂਸਲ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਦਿਆਂ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਕਾਰਜਸ਼ੈਲੀ ਅਪਣਾਏਗੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪਾਰਦਰਸ਼ਤਾ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ, ਸਫ਼ਾਈ ਵਿਵਸਥਾ ਵਿੱਚ ਸੁਧਾਰ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਦਫ਼ਤਰ ਹਰ ਨਾਗਰਿਕ ਲਈ ਪਹੁੰਚਯੋਗ ਰਹੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਵਾਂ ਨੂੰ ਪੂਰਾ ਮਹੱਤਵ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੈਤੋ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਬਣਾਉਣ ਲਈ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ, ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਦੇ ਪੀ.ਏ. ਲਾਡੀ ਬਿਸ਼ਨੰਦੀ, ਨਵ-ਨਿਯੁਕਤ ਪ੍ਰਧਾਨ ਦੇ ਪਤੀ ਧਰਮਪਾਲ ਗਰਗ, ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਇਕਾਈ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਅਤੇ ਪੰਜਾਬ ਟਰੇਡ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਨੂੰਹ ਪੂਜਾ ਰਾਣੀ ਗਰਗ, ਪੁੱਤਰ ਸੁਨੀਲ ਗਰਗ, ਨੂੰਹ ਸਵਰਨਾ ਗਰਗ, ਪੁੱਤਰੀ ਰੇਨੂੰ ਗਰਗ, ਪੋਤਰਾ ਪਿਊਸ਼ ਗਰਗ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਨਗਰ ਕੌਂਸਲ ਜੈਤੋ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਵਿੱਚ ਸਫ਼ਲ ਰਹੇਗੀ।