- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਸਟੋਰ ਮਾਲਕ ਡਰੱਗ ਐਕਟ ਦੀ ਪਾਲਣਾ ਯਕੀਨੀ ਬਣਾਉਣ : ਡੀਐਸਪੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਡੀਐੱਸਪੀ ਕੁਲਵੀਰ ਸਿੰਘ ਸੰਧੂ ਨੇ ਮੈਡੀਕਲ ਸਟੋਰ ਮਾਲਕਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਕੈਮਿਸਟਾਂ ਨੂੰ ਡਰੱਗ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਦਵਾਈਆਂ ਦੀ ਖ਼ਰੀਦ-ਵੇਚ ਦਾ ਮੁਕੰਮਲ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ, ਜਦਕਿ ਨਿਯਮਾਂ ਅਨੁਸਾਰ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਸ਼ੇ ਦੀ ਮੰਗ ਕਰਦਾ ਹੈ ਤਾਂ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦਿਆਂ ਤੁਰੰਤ ਕਾਰਵਾਈ ਕੀਤੀ ਜਾਵੇਗੀ।