- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਬਚਾਓ ਮੁਹਿੰਮ ਤਹਿਤ ਅਮਲੋਹ ’ਚ ਘਰ-ਘਰ ਪ੍ਰਚਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਰੰਭੀ ਗਈ ‘ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਅਮਲੋਹ ਵਿਖੇ ਪਾਰਟੀ ਦੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦੀ ਰਾਇ ਹਾਸਲ ਕਰਨ ਲਈ ਫ਼ਾਰਮ ਭਰੇ ਜਾ ਰਹੇ ਹਨ। ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਹਰ ਵਾਰਡ ’ਚ ਪ੍ਰਚਾਰ ਤੇਜ਼ ਕਰਦਿਆਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਡਾ. ਅਰਜੁਨ ਸਿੰਘ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਗੁਰਦੀਪ ਸਿੰਘ ਬੱਬੀ ਪ੍ਰਧਾਨ, ਸੀਤਲ ਸ਼ਰਮਾ, ਮਨਿੰਦਰ ਸਿੰਘ ਬਿਲਿੰਗ, ਮਨਜੀਤ ਸਿੰਘ ਕੈਂਥ, ਗੁਰਮਿੰਦਰ ਸਿੰਘ ਬਿੱਟਾ ਪਟਵਾਰੀ, ਬਲਤੇਜ ਸਿੰਘ ਸਾਬਕਾ ਕੌਂਸਲਰ, ਗੁਰਪ੍ਰੀਤ ਸਿੰਘ ਗੁਰੀ, ਕਰਮਜੀਤ ਸਿੰਘ ਮਿੱਠੂ, ਜਥੇਦਾਰ ਮੱਖਣ ਸਿੰਘ, ਮੋਹਨ ਸਿੰਘ ਧਰਮਗੜ੍ਹ, ਰੌਕੀ ਭੱਟ, ਸਤਨਾਮ ਸਿੰਘ ਜੰਡੂ ਅਤੇ ਲੱਖੀ ਔਜਲਾ ਸਮੇਤ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।