ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ : ਰਾਜੂ ਖੰਨਾ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ : ਰਾਜੂ ਖੰਨਾ
Publish Date: Wed, 28 Oct 2026 06:06 PM (IST)
Updated Date: Wed, 28 Oct 2026 06:10 PM (IST)
ਫ਼ੋਟੋ ਫ਼ਾਈਲ : 9 ਪਿੰਡ ਬਡਾਲੀ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ, ਨਾਲ ਹਨ ਹਰਬੰਸ ਸਿੰਘ ਬਡਾਲੀ ਅਤੇ ਹੋਰ ਪਤਵੰਤੇ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਬਡਾਲੀ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਗੁਰੂ ਅਸੀਸ ਚੈਰੀਟੇਬਲ ਟਰੱਸਟ ਨੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਖਿਆ ਕਿ ਨਸ਼ਿਆਂ ਦੀ ਅਲਾਮਤ ਅੱਜ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ। ਇਸ ਮੌਕੇ ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਰਣਧੀਰ ਸਿੰਘ, ਪ੍ਰੀਤਮ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਕੁਲਵੀਰ ਸਿੰਘ ਮੁੱਧਲੀ, ਮਨਦੀਪ ਸਿੰਘ, ਜਸਨਜੋਤ ਸਿੰਘ, ਹਰਿੰਦਰ ਸਿੰਘ, ਪਿਊਸ ਬਡਾਲੀ, ਸਤਨਾਮ ਸਿੰਘ, ਗੁਰਦੀਪ ਸਿੰਘ, ਮੇਹਰ ਸਿੰਘ, ਅਕਾਸ਼ਦੀਪ ਸਿੰਘ, ਬਿਕਰਮ ਸਿੰਘ, ਹਰਕੰਮਲ ਸਿੰਘ, ਯੁਵਰਾਜ ਸਿੰਘ, ਗੁਰਜੋਤ ਸਿੰਘ, ਮਨਜੋਤ ਸਿੰਘ, ਹਰਜੋਤ ਸਿੰਘ, ਜਸਮੀਤ ਸਿੰਘ, ਬੂਟਾ ਸਿੰਘ, ਗੋਪਾਲ ਸਿੰਘ, ਗੁਰਫਤਿਹ ਸਿੰਘ ਅਤੇ ਰੋਹਣ ਚੇਤਲੀ ਸਮੇਤ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।