ਸਫਾਈ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਸਫਾਈ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
Publish Date: Wed, 28 Oct 2026 03:44 PM (IST)
Updated Date: Wed, 28 Oct 2026 03:46 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਫਾਈ ਕਰਮਚਾਰੀ ਸੰਘ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਵਿਖੇ ਪ੍ਰਧਾਨ ਕਰਨਜੋਤ ਆਦੀਆ ਦੀ ਅਗਵਾੲਈ ਹੇਠ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਵੰਬਰ ਮਹੀਨੇ ਤੱਕ ਲਾਗੂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਤਾ ਪੈਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਹਰ ਮੌਸਮ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਕੰਮ ਕਰਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਇਸ ਕਾਰਨ ਕਰਮਚਾਰੀਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗਾਂ ਉਠਾਉਣ ਦੇ ਬਾਵਜੂਦ ਜੇਕਰ ਕੋਈ ਠੋਸ ਕਾਰਵਾਈ ਨਹੀਂ ਹੁੰਦੀ ਤਾਂ ਕਰਮਚਾਰੀਆਂ ਕੋਲ ਸੰਘਰਸ਼ ਦਾ ਰਾਹ ਅਪਣਾਉਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਰਹਿ ਜਾਂਦਾ। ਸੰਘ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ 11 ਨਵੰਬਰ ਨੂੰ ਪੰਜਾਬ ਭਰ ਵਿਚ ਹੜਤਾਲ ਕੀਤੀ ਜਾਵੇਗੀ। । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਇਸ ਰੋਮੌਕੇ ਕੁਲਵੰਤ ਸਿੰਘ ਸੈਣੀ, ਵਿਕਰਮਜੀਤ ਬੰਟੀ, ਹੀਰਾ ਲਾਲ, ਹਰਬਿਲਾਸ, ਅਸ਼ੋਕ ਕੁਮਾਰ, ਆਸ਼ੂ ਵੜੈਚ, ਪਵਨ ਕੁਮਾਰ, ਸੁਭਾਸ਼ ਚੰਦਰ, ਜੁਗਿੰਦਰ ਪਾਲ ਆਦੀਆ, ਬੰਟੀ ਭੱਟੀ, ਪ੍ਰਿਥਵੀ, ਸੁਨੀਤਾ ਰਾਣੀ, ਰਜਨੀ ਬਾਲਾ, ਵੀਨਾ ਪੂਜਾ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਵਰਕਰ ਹਾਜ਼ਰ ਸਨ।