- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਪ੍ਰੀਤਮ ਦਾਸ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫਤ ਚੈੱਕਅਪ ਕੈਂਪ 31 ਅਕਤੂਬਰ ਨੂੰ :-

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੋੜੇ ਰਾਏਪੁਰ ਰਸੂਲਪੁਰ ਜਲੰਧਰ ਦੇ ਮੌਜੂਦਾ ਗੱਦੀ ਨਸ਼ੀਨ 108 ਸੰਤ ਬਾਬਾ ਨਿਰਮਲ ਦਾਸ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਅਗਵਾਈ ਹੇਠ ਸੁੱਚਾ ਸਿੰਘ ਬੇਗਲ ਯੂਕੇ, ਡਾ ਜਸਵੰਤ ਸਿੰਘ ਸੋਹਲ, ਹਰਜਿੰਦਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਰਵਿੰਦਰ ਸਿੰਘ, ਅਮਨਦੀਪ ਸਿੰਘ ਜੂਟਲਾ, ਕਮਲਦੀਪ ਸਿੰਘ ਵਿਰਦੀ, ਸੰਦੀਪ ਸਿੰਘ ਪਨੇਸਰ ਅਤੇ ਐੱਨਆਰਆਈ ਪਰਿਵਾਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਰੀ ਸ਼ਕਤੀ ਫਾਊਂਡੇਸ਼ਨ ਦੇ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਤ ਬਾਬਾ ਨਿਰਮਲ ਦਾਸ ਜੀ ਸੰਗਤਾਂ ਦੀ ਸੇਵਾ ਲਈ ਡੇਰੇ ਅਤੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਅੱਖਾਂ ਦੇ ਕੈਂਪ ਲਗਾਉਂਦੇ ਹਨ। ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਕੈਂਪ ਸੰਤ ਬਾਬਾ ਪ੍ਰੀਤਮ ਦਾਸ ਜੀ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ 31 ਅਕਤੂਬਰ ਨੂੰ ਲਗਵਾਇਆ ਜਾ ਰਿਹਾ ਹੈ। ਜਿਸ ਵਿੱਚ ਅੱਖਾਂ ਦੇ ਮਾਹਰ ਡਾਕਟਰਾਂ ਵੱਲੋਂ ਅੱਖਾਂ ਦਾ ਮੁਆਇਨਾ ਕਰ ਕੇ ਮੁਫ਼ਤ ਲੈਂਸ ਪਾਈ ਜਾਣਗੇ। ਉਨ੍ਹਾਂ ਤੋਂ ਇਲਾਵਾ ਦੰਦਾਂ ਦੇ ਮਾਹਰ ਡਾਕਟਰਾਂ ਵੱਲੋਂ ਵੀ ਮਰੀਜ਼ਾਂ ਦਾ ਫਰੀ ਚੈੱਕਅਪ ਕੀਤਾ ਜਾਵੇਗਾ। ਇਸ ਦੇ ਨਾਲ-ਨਾਲ ਜਨਰਲ ਬਿਮਾਰੀਆਂ ਦਾ ਚੈੱਕਅਪ ਕਰ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਕੈਂਪ ਦਾ ਸੰਗਤਾਂ ਨੂੰ ਵੱਧ ਚੜ੍ਹ ਕੇ ਲਾਭ ਲੈਣਾ ਚਾਹੀਦਾ ਹੈ।