‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੌਟਸਪੌਟ ਥਾਵਾਂ 'ਤੇ ਲਾਏ ਜਾ ਰਹੇ ਨੇ ਜਾਗਰੂਕਤਾ ਕੈਂਪ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ
Publish Date: Wed, 28 Oct 2026 04:20 PM (IST)
Updated Date: Wed, 28 Oct 2026 04:22 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦਫ਼ਤਰ, ਮਾਨਸਾ ਵੱਲੋਂ ਜ਼ਿਲ੍ਹੇ ਅੰਦਰ ਸਰਕਾਰ ਵੱਲੋਂ ਨਿਰਧਾਰਤ ਹੌਟ ਸਪੌਟ ਥਾਵਾਂ ਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ), ਕ੍ਰਿਤਿਕਾ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ਦੇਣਾ ਤੇ ਉਨ੍ਹਾਂ ਨੂੰ ਨਿੱਜੀ ਖੇਤਰ ਵਿਚ ਰੋਜ਼ਗਾਰ, ਸਵੈ-ਰੋਜ਼ਗਾਰ, ਕਿੱਤਾ-ਮੁਖੀ ਹੁਨਰ ਸਿਖਲਾਈ ਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪਾਂ ਬਾਅਦ ਨਿਰਧਾਰਿਤ ਪਿੰਡਾਂ ਤੇ ਸ਼ਹਿਰੀ ਥਾਵਾਂ ਤੇ ਵਿਸ਼ੇਸ਼ ਪਲੇਸਮੈਂਟ ਕੈਂਪ (ਰੋਜ਼ਗਾਰ ਮੇਲੇ) ਤੇ ਸਵੈ-ਰੋਜ਼ਗਾਰ ਕੈਂਪ ਵੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਮੌਕੇ ਤੇ ਹੀ ਨਿੱਜੀ ਖੇਤਰ ਵਿਚ ਰੋਜ਼ਗਾਰ ਦੇ ਸੁਨਹਿਰੇ ਅਵਸਰ ਤੇ ਆਪਣਾ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪਾਂ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਬੈਕਫਿਨਕੋ, ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ, ਪਸ਼ੂ ਪਾਲਣ ਵਿਭਾਗ ਤੇ ਡੇਅਰੀ ਵਿਕਾਸ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਚਾਰ ਸਮੱਗਰੀ ਸਮੇਤ ਮੌਕੇ ਤੇ ਮੌਜੂਦ ਰਹਿ ਕੇ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ, ਸਬਸਿਡੀਆਂ ਤੇ ਕਰਜ਼ਾ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।