- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਦੀਆਂ ਕੈਂਚੀਆਂ ’ਤੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਧਰਨੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਕਮੇਟੀ ਵੱਲੋਂ ਲਗਾਏ ਧਰਨੇ ਵਿੱਚ ਸ਼ਾਮਲ ਹੋਣ ਲਈ ਦੂਰ-ਦੁਰਾਡੇ ਤੋਂ ਲੋਕ ਮਾਨਸਾ ਪਹੁੰਚ ਰਹੇ ਹਨ। ਇਨ੍ਹਾਂ ਲੋਕਾਂ ਨੂੰ ਮਾਨਸਾ ਪਹੁੰਚਣ ਤੋਂ ਰੋਕਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ।
ਮਾਨਸਾ ਦੀਆਂ ਕੈਂਚੀਆਂ ’ਤੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਧਰਨੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਮਾਨਸਾ ਦੀਆਂ ਕੈਂਚੀਆਂ ’ਤੇ ਟਰੱਕ ਵੀ ਖੜ੍ਹੇ ਕੀਤੇ ਗਏ ਹਨ। ਸ਼ਹਿਰ ਦੇ ਵੱਖ-ਵੱਖ ਰਸਤਿਆਂ ’ਤੇ ਪੁਲਿਸ ਦੀ ਤਾਇਨਾਤੀ ਅਤੇ ਨਾਕਾਬੰਦੀ ਕਾਰਨ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।