ਨਸ਼ਿਆਂ ਦੇ ਖ਼ਾਤਮੇ ਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸਕੂਲ ’ਚ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ
Publish Date: Wed, 28 Oct 2026 05:41 PM (IST)
Updated Date: Wed, 28 Oct 2026 05:43 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਦੀ ਅਪੀਲ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਚੰਗੇ ਭਵਿੱਖ, ਨਸ਼ਿਆਂ ਦੇ ਖ਼ਾਤਮੇ ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਅਰਦਾਸ ਕਰਨ ਦਾ ਸੱਦਾ ਦਿੱਤਾ ਗਿਆ। ਇਸ ਸਬੰਧੀ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟ ਧਰਮੂ, ਮਾਨਸਾ ਵਿਖੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਤੇ ਸਤਵਿੰਦਰ ਕੌਰ (ਪ੍ਰਿੰਸੀਪਲ) ਵੱਲੋਂ ਬੱਚਿਆ ਨੂੰ ਲੈਕਚਰ ਵੀ ਦਿੱਤਾ ਗਿਆ ਤੇ ਹੈਡ ਗ੍ਰੰਥੀ-ਸੁਖਵਿੰਦਰ ਸਿੰਘ ਵੱਲੋਂ ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਅਰਦਾਸ ਦੌਰਾਨ ਗੁਰੂ ਸਾਹਿਬ ਅੱਗੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ, ਨੌਜਵਾਨਾਂ ਨੂੰ ਸਹੀ ਰਸਤੇ ’ਤੇ ਚੱਲਣ ਦੀ ਮੱਤ ਬਖ਼ਸ਼ਣ ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਆਓ, ਸਾਰੇ ਰਲ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਕਰੀਏ ਤੇ ਆਪਣੀ ਜਵਾਨੀ ਨੂੰ ਬਚਾਈਏ।