ਰੌਇਲ ਕਾਲਜ ਬੋੜਾਵਾਲ ਦੇ ਪ੍ਰੋਫ਼ੈਸਰ ਰਣਜੀਤ ਸਿੰਘ ਨੇ ਅੰਤਰਰਾਸ਼ਟਰੀ ਯੂਨੈਸਕੋ ਸਮਾਗਮ 'ਚ ਕੀਤੀ ਸ਼ਮੂਲੀਅਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Wed, 28 Oct 2026 03:45 PM (IST)
Updated Date: Wed, 28 Oct 2026 03:46 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਪ੍ਰੋਫੈਸਰ ਰਣਜੀਤ ਸਿੰਘ ਨੇ ਦੱਖਣੀ ਏਸ਼ੀਆਈ ਦੇਸ਼ਾਂ ਨਾਲ ਸਬੰਧਤ ਯੂਨੈਸਕੋ ਦੇ ਇੱਕ ਅੰਤਰਰਾਸ਼ਟਰੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਸਮਾਗਮ ਵਿਚ ਵੱਖ-ਵੱਖ ਦੇਸ਼ਾਂ ਦੇ ਉੱਘੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਪ੍ਰੋਫੈਸਰਾਂ, ਖੋਜਕਰਤਾਵਾਂ ਤੇ ਨੀਤੀ ਨਿਰਮਾਤਾਵਾਂ ਨੇ ਭਾਗ ਲਿਆ। ਇਸ ਮੰਚ ਨੇ ਅਕਾਦਮਿਕ ਵਿਚਾਰਾਂ ਦੇ ਆਦਾਨ-ਪ੍ਰਦਾਨ, ਖੇਤਰੀ ਸਹਿਯੋਗ ਤੇ ਸਿੱਖਿਆ ਤੇ ਨੀਤੀਆਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ - ਵਟਾਂਦਰੇ ਦੇ ਨਵੇਂ ਮੌਕੇ ਪ੍ਰਦਾਨ ਕੀਤੇ। ਸਮਾਗਮ ਦਾ ਉਦਘਾਟਨ ਯੂਨੈਸਕੋ ਦੱਖਣੀ ਏਸ਼ੀਆ ਦੇ ਡਾਇਰੈਕਟਰ ਟਿਮ ਕਰਟਿਸ ਅਤੇ ਯੂਨੈਸਕੋ ਦੇ ਖੇਤਰੀ ਸੰਚਾਰ ਸਲਾਹਕਾਰ ਮਾਲੀ ਹਜ਼ਾਜ਼ ਵੱਲੋਂ ਕੀਤਾ ਗਿਆ। ਇਸ ਅੰਤਰਰਾਸ਼ਟਰੀ ਮੰਚ ’ਤੇ ਪ੍ਰੋਫੈਸਰ ਰਣਜੀਤ ਸਿੰਘ ਨੇ ਭਾਰਤ ਵਿਚ ਸ਼ਹਿਰੀ ਤੇ ਪੇਂਡੂ ਸਿੱਖਿਆ ਵਿਚਕਾਰ ਵਧ ਰਹੇ ਪਾੜੇ ਤੇ ਪੇਂਡੂ ਖੇਤਰਾਂ ਵਿਚ ਵਧ ਰਹੀ ਅਸੰਤੁਸ਼ਟੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਇਸ ਮੁੱਦੇ ਵੱਲ ਧਿਆਨ ਦਿਵਾਉਂਦਿਆਂ ਸਿੱਖਿਆ ਦੇ ਖੇਤਰ ਵਿਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚਕਾਰ ਮੌਜੂਦ ਅੰਤਰ ਨੂੰ ਸਮਝਣ ਅਤੇ ਇਸ ਸਬੰਧੀ ਸਾਰਥਕ ਵਿਚਾਰ-ਵਟਾਂਦਰੇ ਦੀ ਮਹੱਤਤਾ ਉਜਾਗਰ ਕੀਤੀ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਪ੍ਰੋਫੈਸਰ ਰਣਜੀਤ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਲਈ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਸਿਰਫ਼ ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਹੀ ਸੀਮਤ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਆਪਣੀ ਪਛਾਣ ਬਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਬੌਧਿਕ ਅਤੇ ਸਮਰਪਿਤ ਅਧਿਆਪਕਾਂ ਦਾ ਸੰਸਥਾ ਨਾਲ ਜੁੜਿਆ ਹੋਣਾ ਮਾਣ ਵਾਲੀ ਗੱਲ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਮਾਨਸਾ ਜ਼ਿਲ੍ਹੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।