- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਲਕਾਰ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਖ਼ੁਦ ਹੀ ਨਸ਼ੇ ਦੇ ਸੌਦਾਗਰਾਂ ਨਾਲ ਮਿਲੇ ਹੋਏ ਹਨ।

ਅਮਨਪ੍ਰੀਤ ਖਾਨਪੁਰੀ ਪੰਜਾਬੀ ਜਾਗਰਣ ਖਰੜ : ਸ਼੍ਰੋਮਣੀ ਅਕਾਲੀ ਦਲ ਵੱਲੋਂ ਖਰੜ ਵਿਖੇ ਮਾਵਾਂ ਧੀਆਂ ਦੀ ਲਲਕਾਰ ਰੈਲੀ ਵਿਚ ਵੱਡੀ ਗਿਣਤੀ 'ਚ ਪਹੁੰਚੀਆਂ ਬੀਬੀਆਂ ਨੇ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਲਲਕਾਰ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਖ਼ੁਦ ਹੀ ਨਸ਼ੇ ਦੇ ਸੌਦਾਗਰਾਂ ਨਾਲ ਮਿਲੇ ਹੋਏ ਹਨ।
ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫਿਰ ਰੰਗਲੇ ਪੰਜਾਬ ਦਾ ਬਣੇਗਾ ਕੀ। ਹੁਣ ਮਾਈ ਭਾਗੋ ਦੀ ਮਾਵਾਂ ਧੀਆਂ ਦੀ ਫ਼ੌਜ ਪਿੰਡਾਂ, ਵਾਰਡਾਂ ਪੱਧਰ ਅਤੇ ਗਲੀਆਂ ਮੁਹੱਲਿਆਂ ਵਿਚ ਨਸ਼ੇ ਵੇਚਣ ਵਾਲਿਆ ਖ਼ਿਲਾਫ਼ ਸਾਂਝੀ ਲੜਾਈ ਲੜੀ ਜਾਵੇਗੀ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਵੀ ਸੰਬੋਧਨ ਕੀਤਾ।