- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਦੀ ਜੇਤੂ ਅੰਡਰ-19 ਟੀਮ ਅੱਜ ਦੁਪਹਿਰ 12 ਵਜੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਮੁਹਾਲੀ ਪਹੁੰਚ ਰਹੀ ਹੈ। ਟੀਮ ਦੇ ਸ਼ਾਨਦਾਰ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਕ੍ਰਿਕਟ ਲਈ ਅੱਜ ਦਾ ਦਿਨ ਇੱਕ ਨਵਾਂ ਇਤਿਹਾਸ ਸਿਰਜਣ ਜਾ ਰਿਹਾ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਅੰਡਰ-19 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੀਨੂੰ ਮਾਂਕੜ ਟਰਾਫ਼ੀ ਆਪਣੇ ਨਾਮ ਕਰ ਲਈ ਹੈ। ਪੰਜਾਬ ਨੇ ਇਹ ਵੱਕਾਰੀ ਖ਼ਿਤਾਬ 13 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਜਿੱਤ ਕੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ।
ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਦੀ ਜੇਤੂ ਅੰਡਰ-19 ਟੀਮ ਅੱਜ ਦੁਪਹਿਰ 12 ਵਜੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਮੁਹਾਲੀ ਪਹੁੰਚ ਰਹੀ ਹੈ। ਟੀਮ ਦੇ ਸ਼ਾਨਦਾਰ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਖਿਡਾਰੀਆਂ ਦਾ ਹੌਂਸਲਾ ਵਧਾਉਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਮੁਹਾਲੀ ਏਅਰਪੋਰਟ ’ਤੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ।