ਭਾਕਿਯੂ ਏਕਤਾ ਉਗਰਾਹਾਂ ਨੇ ਥਾਣਾ ਕੋਟਭਾਈ ਅੱਗੇ ਲਾਇਆ ਰੋਸ ਧਰਨਾ ਭਾਕਿਯੂ ਏਕਤਾ ਉਗਰਾਹਾਂ ਨੇ ਥਾਣਾ ਕੋਟਭਾਈ ਅੱਗੇ ਲਾਇਆ ਰੋਸ ਧਰਨਾ
Publish Date: Wed, 28 Oct 2026 05:55 PM (IST)
Updated Date: Wed, 28 Oct 2026 05:58 PM (IST)
ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਮਾਨਸਾ ’ਚ ਪੁਲਿਸ ਜ਼ਬਰ ਖ਼ਿਲਾਫ਼ ਭਾਕਿਯੂ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਤੇ ਪੰਜਾਬ ਭਰ ’ਚ ਪੁਲਿਸ ਥਾਣਿਆਂ ਅੱਗੇ ਜ਼ੋਰਦਾਰ ਰੋਸ ਪ੍ਰਗਟ ਕਰਨ ਦੇ ਸੱਦੇ ਤਹਿਤ ਗਿੱਦੜਬਾਹਾ ਬਲਾਕ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਮਿ੍ਤਕ ਨੌਜਵਾਨ ਦੀ ਲਾਸ਼ ਫੌਰੀ ਮਾਪਿਆਂ ਨੂੰ ਸੌਪੋ ਅਤੇ ਮਾਨਸਾ ਧਰਨੇ ਤੋਂ ਜਾਬਰ ਹੱਥ ਪਰ੍ਹੇ ਰੱਖੋਂ ਥਾਣਾ ਕੋਟਭਾਈ ਅੱਗੇ ਰੋਸ ਧਰਨਾ ਦਿੱਤਾ। ਇਸ ਦੌਰਾਨ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਪਿੰਡ ਭੰਮੇ ਕਲਾਂ ਦੇ ਮਿ੍ਤਕ ਨੌਜਵਾਨ ਦੀ ਲਾਸ਼ ਜੋ ਸਰਕਾਰੀ ਹਸਪਤਾਲ ਮਾਨਸਾ ਚੱਲ ਰਹੇ ਮੋਰਚੇ ਵੱਡੀ ਗਿਣਤੀ ਕਿਸਾਨ ਮਜ਼ਦੂਰ ਜਾ ਰਹੇ ਸਨ ਜਿਸਤੇ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਪ੍ਰਸ਼ਾਸਨ ਨੇ ਸ਼ਾਂਤਮਈ ਜਾਂਦੇ ਲੋਕਾਂ ’ਤੇ ਹਮਲਾ ਕਰ ਦਿੱਤਾ। ਐਕਸ਼ਨ ਕਮੇਟੀ ਦੇ ਆਗੂਆਂ ਸਮੇਤ ਵੱਡੀ ਗਿਣਤੀ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਪੁਲਿਸ ਧੱਕੇਸ਼ਾਹੀ ਸ਼ਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਤਿੰਨ ਧਿਰੀ ਗੱਠਜੋੜ ਜੁੰਮੇਵਾਰ ਹੈ ਤੇ ਇਸ ਵੇਲੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਗਠਜੋੜ ਦੀ ਪੁਸ਼ਤਪਨਾਹੀ ਕਰ ਰਹੀ ਹੈ ਉਸ ਵੱਲੋਂ ਦਾਅਵਾ ਕੀਤਾ ਜਾਂਦਾ ਸੀ, ਯੁੱਧ ਨਸ਼ਿਆਂ ਵਿਰੁੱਧ ਮਹਿਜ਼ ਇੱਕ ਡਰਾਮਾ ਹੈ। ਸਗੋਂ ਵਿਰੋਧ ਕਰਨ ਵਾਲਿਆਂ ਦੇ ਖਿਲਾਫ ਸੇਧਤ ਹੈ। ਇਸ ਲਈ ਜਥੇਬੰਦੀ ਨੇ ਪਲਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਤੇ ਹੋਰਨਾਂ ਮੰਗਾਂ ਲਈ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਥਾਣੇ ਅੱਗੇ ਐਕਸ਼ਨ ਦੌਰਾਨ ਹੇਠ ਲਿਖੀਆਂ ਮੰਗਾਂ ਵੀ ਉਭਾਰੀਆਂ ਜਾਣਗੀਆਂ, ਮ੍ਰਿਤਕ ਨੌਜਵਾਨ ਦੀ ਲਾਸ਼ ਮਾਪਿਆਂ ਨੂੰ ਸੌਪੋ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਤਰੁੰਤ ਰਿਹਾਅ ਕਰੋ। ਪਲਵਿੰਦਰ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿਓ, ਉਨ੍ਹਾਂ ਪਿਛਲੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪਰਸਤਾਂ ਨੂੰ ਸਾਹਮਣੇ ਲਿਆਓ, ਉਨ੍ਹਾਂ ’ਤੇ ਕਾਰਵਾਈ ਕਰੋ। ਪਲਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜਾ ਤੇ ਪਲਵਿੰਦਰ ਸਿੰਘ ਝੋਟਾ ਦੀ ਧਰਮ ਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿਓ, ਜਖਮੀਆਂ ਦਾ ਇਲਾਜ ਕਰਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਵੀ ਯੋਗ ਮੁਆਵਜਾ ਦਿਓ ,ਨਸ਼ਾ ਤਸਕਰਾਂ ਸਿਆਸਤਦਾਨਾਂ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗਠ ਜੋੜਨ ਨੂੰ ਖਡਾਓ ਧੰਦੇ ਤੇ ਗਲਤਾਨ ਸਭਨਾਂ ਨੂੰ ਸਖਤ ਸਜਾਵਾਂ ਦਿਓ, ਨਸ਼ਾ ਤਸਕਰੀ ਦੀਆਂ ਕੌਮਾਂਤਰੀ ਲੜੀਆਂ ਨੂੰ ਤੋੜੋ, ਮੁਲਕ ਅੰਦਰ ਬਣਾਏ ਜਾਂਦੇ ਸਿੰਥੈਟਿਕ ਡਰਗਜ਼ ਨਸ਼ਿਆਂ ਦੀਆਂ ਫੈਕਟਰੀਆਂ ਬੰਦ ਕਰਾਓ ਤੇ ਸਰਹੱਦਾਂ ਤੇ ਸਖਤੀ ਕਰੋ। ਸ਼ਰਾਬ ਦੀ ਵਿਕਰੀ ਕਰਕੇ ਸਰਕਾਰੀ ਖਜ਼ਾਨਾ ਭਰਨ ਦੀ ਨੀਤੀ ਬੰਦ ਕਰੋ। ਪੀੜਤ ਨੌਜ਼ਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੋ ਉਹਨਾਂ ਦੇ ਮੁੜ ਵਸੇਵੇ ਦੀ ਅਸਰਦਾਰ ਨੀਤੀ ਬਣਾਓ ਮੁੜ ਵਸੇਵੇ ਲਈ ਸਹਾਇਤਾ ਦਿਓ ਨਸ਼ਾ ਤਸਕਰਾਂ ਦੇ ਵੱਡੇ ਕਾਰੋਬਾਰੀਆਂ ਨੂੰ ਨਿਸ਼ਾਨੇ ਤੇ ਲਿਆਓ ਤੇ ਜੇਲਾਂ ਚ ਸੁੱਟੋ। ਯੁੱਧ ਲੋਕਾਂ ਵਿਰੁੱਧ ਰੋਕੋ ਤੇ ਇਸਨੂੰ ਨਸ਼ਾ ਤਸਕਰੀ ਦੇ ਗੱਠਜੋੜ ਖਿਲਾਫ ਚਲਾਓ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੰਮਤੀ ਜੰਪਤ ਕਰੋ ਤੇ ਨਸ਼ਾ ਤਸਕਰਾਂ ਦਾ ਵਿਰੋਧ ਕਰਦੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵੀ ਮੁਆਵਜਾ ਦਿਓ। ਇਸ ਮੌਕੇ ਗਿੱਦੜਬਾਹਾ ਬਲਾਕ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਇਕਬਾਲ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਖਾਲਸਾ ਬੁੱਟਰ ਬਖੂਹਾ, ਨਾਹਰ ਸਿੰਘ ਦੌਲਾ, ਬਿੱਟੂ ਸਿੰਘ ਮੱਲਣ, ਜਗਸੀਰ ਸਿੰਘ ਘਾਲੀ ਖਾਲਸਾ, ਮੱਘਰ ਸਿੰਘ, ਬੋਹੜ ਸਿੰਘ ਕੋਟਲੀ, ਜਗਰਾਜ ਸਿੰਘ ਸੁਖ਼ਨਾ ਅਬਲੂ, ਬਿੱਕਰ ਸਿੰਘ, ਸੁਖਦੇਵ ਦਾਸ ਭਲਾਈਆਣਾ, ਸਾਧੂ ਸਿੰਘ, ਗੁਰਦੇਵ ਸਿੰਘ, ਅਜੈਬ ਸਿੰਘ ਛੱਤੇਆਣਾ, ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਦੋਦਾ, ਬਾਬਾ ਬੰਦਾ ਸਿੰਘ ਬਹਾਦਰ ਦੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਨੇਤਾ ਕੋਟਭਾਈ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ। ਤਸਵੀਰ : 28ਐਮਕੇਟੀ8 ਥਾਣਾ ਕੋਟਭਾਈ ਅੱਗੇ ਧਰਨਾ ਲਗਾ ਕੇ ਬੈਠੇ ਕਿਸਾਨ।