ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ
Publish Date: Thu, 29 Oct 2026 04:40 PM (IST)
Updated Date: Thu, 29 Oct 2026 04:43 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਹੋ ਰਹੇ ਸਮਾਗਮਾਂ ਦੀ ਲੜੀ ਵਿਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 30 ਅਕਤੂਬਰ ਦਿਨ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਲਾਡੀ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਹਰਵਿੰਦਰ ਸਿੰਘ ਸ੍ਰੀ ਗੰਗਾ ਨਗਰ ਵਾਲੇ ਅਤੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਜਥੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਨਾਲ ਨਿਹਾਲ ਕਰਨਗੇ। ਇਸ ਮੌਕੇ ਵਿਸ਼ੇਸ਼ ਇਕੱਤਰਤਾ ਕਰਕੇ ਸਮਾਗਮ ਦਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਭਾਈ ਜੋਗਾ ਸਿੰਘ, ਭਾਈ ਸੁਖਦੇਵ ਸਿੰਘ ਬੰਗਾ, ਭਾਈ ਹਰਮੇਸ਼ ਸਿੰਘ, ਭਾਈ ਮਨਜੀਤ ਸਿੰਘ, ਭਾਈ ਮੋਹਨ ਸਿੰਘ ਪੂਨੀਆ, ਗਿਆਨੀ ਪਲਵਿੰਦਰ ਸਿੰਘ, ਗਿਆਨੀ ਪਰਮਜੀਤ ਸਿੰਘ, ਅਮਰਜੀਤ ਸਿੰਘ ਜੀਂਦੋਵਾਲ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ, ਧਰਮਜੀਤ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਬੀਬੀ ਜਸਵਿੰਦਰ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਰਣਜੀਤ ਕੌਰ, ਮਹਿੰਦਰ ਕੌਰ, ਹਰਨੇਕ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਕੌਰ, ਭਾਈ ਸਤਨਾਮ ਸਿੰਘ, ਗਿਆਨੀ ਗੁਲਾਬ ਸਿੰਘ, ਭੁਪਿੰਦਰ ਕੌਰ, ਗੁਰਦੀਪ ਕੌਰ, ਕੁਲਵੰਤ ਕੌਰ, ਕਮਲਜੀਤ ਕੌਰ ਅਤੇ ਹੋਰ ਸੰਗਤਾਂ ਹਾਜ਼ਰ ਸਨ।