ਡੀਜੀਸੀ ਵਿਖੇ ਜ਼ਿਲ੍ਹਾ ਵਿਜੀਲੈਂਸ ਵੱਲੋਂ ਇਮਾਨਦਾਰੀ ਤੋਂ ਖੁਸ਼ਹਾਲੀ“ਵਿਸ਼ੇ 'ਤੇ ਸੈਮੀਨਾਰ ਕਰਵਾਇਆ ਡੀਜੀਸੀ ਵਿਖੇ ਜ਼ਿਲ੍ਹਾ ਵਿਜੀਲੈਂਸ ਵੱਲੋਂ ਇਮਾਨਦਾਰੀ ਤੋਂ ਖੁਸ਼ਹਾਲੀ“ਵਿਸ਼ੇ 'ਤੇ ਸੈਮੀਨਾਰ ਕਰਵਾਇਆ
Publish Date: Thu, 29 Oct 2026 04:35 PM (IST)
Updated Date: Thu, 29 Oct 2026 04:37 PM (IST)
ਵਿਦਿਆਰਥੀਆਂ ’ਚ ਮਜ਼ਬੂਤ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨਾ ਸੰਸਥਾਵਾਂ ਦੀ ਜ਼ਿੰਮੇਵਾਰੀ ਗੌਰਵ ਗਾਬਾ, ਪੰਜਾਬੀ ਜਾਗਰਣ ਰਾਹੋਂ : ਦੋਆਬਾ ਗਰੁੱਪ ਆਫ਼ ਕਾਲਜਿਜ਼ (ਡੀਜੀਸੀ) ਰਾਹੋਂ ਵਿਖੇ ਖੁਸ਼ਹਾਲੀ ਲਈ ਇਮਾਨਦਾਰੀ/ਤਰੱਕੀ ਲਈ ਸੁੱਚਜਤਾ ਅਤੇ ਨੈਤਿਕਤਾ) ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਇਹ ਸੰਦੇਸ਼ ਦੇਣਾ ਹੈ ਕਿ ਸੱਚਾਈ, ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਅਸਲੀ ਅਤੇ ਟਿਕਾਊ ਖੁਸ਼ਹਾਲੀ ਦੀ ਨੀਂਹ ਹਨ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਨੈਤਿਕਤਾ, ਪਾਰਦਰਸ਼ਤਾ ਅਤੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਵਿਜੀਲੈਂਸ ਅਫ਼ਸਰ ਚਮਕੌਰ ਸਿੰਘ ਨੇ ਵਿਦਿਆਰਥੀਆਂ ਨੂੰ ਇੱਕ ਜ਼ਿੰਮੇਵਾਰ ਅਤੇ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਵਿੱਚ ਇਮਾਨਦਾਰੀ ਅਤੇ ਨੈਤਿਕਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ, ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਸਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਦੇ ਸਿੱਖਿਆ ਅਤੇ ਪੇਸ਼ੇਵਰ ਜੀਵਨ ਵਿਚ ਇਮਾਨਦਾਰੀ, ਜਵਾਬਦੇਹੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਸੈਮੀਨਾਰ ਦੌਰਾਨ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਇਮਾਨਦਾਰੀ, ਨੈਤਿਕ ਆਚਰਨ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਵਿਚਾਰ-ਵਟਾਂਦਰੇ ਰਾਹੀਂ ਵਿਦਿਆਰਥੀਆਂ ਨੂੰ ਸੁਚੱਜੇ ਪ੍ਰਸ਼ਾਸਨ ਅਤੇ ਸਮਾਜਿਕ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵਿਚ ਵਿਜੀਲੈਂਸ ਅਤੇ ਇਮਾਨਦਾਰੀ ਦੀ ਭੂਮਿਕਾ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ। ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਮੈਨੇਜਮੈਂਟ ਨੇ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਆਯੋਜਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੈਨੇਜਮੈਂਟ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਵਿਚ ਮਜ਼ਬੂਤ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ। ਚਮਕੌਰ ਸਿੰਘ ਵੱਲੋਂ ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਕੀਮਤੀ ਯੋਗਦਾਨ ਸਦਕਾ ਇਹ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ।