ਮੱਛੀ ਪਾਲਣ ਵਿਭਾਗ ਨੇ ਮਨਾਇਆ ਰਾਸ਼ਟਰੀ ਮੱਛੀ ਪਾਲਕ ਦਿਵਸ ਮੱਛੀ ਪਾਲਣ ਵਿਭਾਗ ਨੇ ਮਨਾਇਆ ਰਾਸ਼ਟਰੀ ਮੱਛੀ ਪਾਲਕ ਦਿਵਸ
Publish Date: Fri, 10 Jul 2026 06:10 PM (IST)
Updated Date: Fri, 10 Jul 2026 06:12 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਹਰਦੇਵ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਦਫ਼ਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ ਵਿਖੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ ਗਿਆ। ਗੁਰਜੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ ਨੇ ਦੱਸਿਆ ਕਿ ਇਸ ਦਿਨ ਦੀ ਮਹੱਤਤਾ ਇਹ ਹੈ ਕਿ ਇਸ ਦਿਨ 10 ਜੁਲਾਈ 1957 ਨੂੰ ਦੋ ਭਾਰਤੀ ਵਿਗਿਆਨਕਾਂ ਡਾ. ਹੀਰਾ ਲਾਲ ਚੌਧਰੀ ਅਤੇ ਡਾ. ਕੇਐੱਚ ਏਲਕੁਨੀ ਨੇ ਮੱਛੀਆਂ ਵਿੱਚ ਇੰਡਿਉੂਸਡ ਬਰੀਡਿੰਗ ਤਕਨੀਕ ਦੀ ਖੋਜ਼ ਕੀਤੀ ਸੀ, ਉਨ੍ਹਾਂ ਦੀ ਯਾਦ ਵਿੱਚ ਹੀ ਇਹ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਮੱਛੀ ਪਾਲਕ/ਕਿਸਾਨਾਂ ਅਤੇ ਮੱਛੀ ਵਿਕਰੇਤਾਵਾਂ ਨੇ ਹਿੱਸਾ ਲਿਆ। ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ, ਪਟਿਆਲਾ ਵੱਲੋਂ ਸਾਰੇ ਕਿਸਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਰਾਸ਼ਟਰੀ ਮੱਛੀ ਪਾਲਕ ਦਿਵਸ ਦੀ ਵਧਾਈ ਦਿੱਤੀ ਅਤੇ ਦੱਸਿਆ ਗਿਆ ਕਿ ਕਿਵੇਂ ਉਹ ਮੱਛੀ ਪਾਲਣ ਦੇ ਧੰਦੇ ਨੂੰ ਅਪਣਾ ਕਿ ਆਪਣੀ ਆਮਦਨ ਨੂੰ ਦੁੱਗਣਾ ਕਰ ਸਕਦੇ ਹਨ। ਇਸ ਮੌਕੇ ਕਿਸਾਨਾਂ ਵੱਲੋਂ ਮੱਛੀ ਪੂੰਗ ਫਾਰਮ ਤੇ ਮੱਛੀ ਪੂੰਗ ਦੀ ਪੈਦਾਵਾਰ ਦੀ ਤਕਨੀਕ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਸਮੇਂ ਵੀਰਪਾਲ ਕੌਰ ਜ਼ੋੜਾ, ਸੀਨੀਅਰ ਮੱਛੀ ਪਾਲਣ ਅਫਸਰ, ਪਟਿਆਲਾ ਵੱਲੋਂ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਕਾਂ ਨੂੰ ਦਿੱਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਪੀਐੱਮਐੱਮਐੱਸਵਾਈ ਸਕੀਮ ਅਧੀਨ ਆਉਂਦੇ ਸਾਰੇ ਪ੍ਰੋਜੈਕਟਾਂ ਜਿਵੇਂ ਕਿ ਬਾਇਓਫਲਾਕ ਯੂਨਿਟ, ਨਵੇਂ ਤਲਾਬਾਂ ਦੀ ਪੁਟਾਈ, ਮੋਟਰ ਸਾਈਕਲ ਸਮੇਤ ਆਈਸ ਬਾਕਸ ਅਤੇ ਰੀ-ਸਰਕੂਲੇਟਰੀ ਐਕਆਕਲਚਰ ਸਿਸਟਮ ਬਾਰੇ ਦੱਸਿਆ ਗਿਆ ਤੇ ਇਸ ਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾਂ 40 ਫੀਸਦੀ ਜਨਰਲ ਕੈਟਾਗਰੀ ਲਈ ਅਤੇ 60 ਫ਼ੀਸਦੀ ਐੱਸਸੀ/ਐੱਸਸੀ/ਔਰਤਾਂ ਲਈ ਬਾਰੇ ਜਾਣੂ ਕਰਵਾਇਆ। ਰਾਮ ਰਤਨ ਸਿੰਘ, ਸੀਨੀਅਰ ਮੱਛੀ ਪਾਲਣ ਅਫਸਰ ਵੱਲੋਂ ਮੱਛੀ ਦੀ ਬ੍ਰੀਡਿੰਗ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਮੱਛੀ ਪਾਲਕ ਦਿਵਸ ਸਬੰਧੀ ਮੱਛੀ ਪਾਲਕਾਂ ਨੂੰ ਭੇਜਿਆ ਗਿਆ ਸੰਦੇਸ਼ ਜਗਜੀਤ ਸਿੰਘ, ਮੱਛੀ ਪਾਲਣ ਅਫਸਰ ਵੱਲੋਂ ਮੱਛੀ ਕਿਸਾਨਾਂ ਨੂੰ ਪੜ੍ਹ ਕੇ ਸੁਣਾਇਆ ਗਿਆ।