ਸ੍ਰੀ ਬੀਕਾਨੇਰ ਮਿਸ਼ਠਾਨ ਭੰਡਾਰ ਸ਼ੁੱਧਤਾ ਅਤੇ ਮਿਠਾਸ ਦੀ ਪਹਿਚਾਣ
ਸ੍ਰੀ ਬੀਕਾਨੇਰ ਮਿਸ਼ਠਾਨ ਭੰਡਾਰ ਸ਼ੁੱਧਤਾ ਅਤੇ ਮਿਠਾਸ ਦੀ ਪਹਿਚਾਣ
Publish Date: Wed, 28 Oct 2026 06:21 PM (IST)
Updated Date: Wed, 28 Oct 2026 06:22 PM (IST)
ਹਰਜੀਤ ਸਿੰਘ ਪੰਜਾਬੀ ਜਾਗਰਣ, ਖਨੌਰੀ ਸ੍ਰੀ ਬੀਕਾਨੇਰ ਮਿਸ਼ਠਾਨ ਭੰਡਾਰ ਪਿਛਲੇ ਕਰੀਬ 20 ਸਾਲਾਂ ਤੋਂ ਖਨੌਰੀ ਅਤੇ ਮੂਣਕ ਖੇਤਰ ਦੇ ਲੋਕਾਂ ਨੂੰ ਮਿਠਾਸ ਵੰਡ ਕੇ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਸ਼ੁੱਧਤਾ, ਗੁਣਵੱਤਾ, ਮਿਠਾਸ ਅਤੇ ਗਾਹਕਾਂ ਨਾਲ ਪਿਆਰ ਭਰਿਆ ਵਿਹਾਰ ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਹਨ। ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ੍ਰੀ ਬੀਕਾਨੇਰ ਮਿਸ਼ਠਾਨ ਭੰਡਾਰ ਦੇ ਮਾਲਕ ਸੁਭਾਸ਼ ਕੁਮਾਰ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ ਮਿਠਾਈਆਂ ਰਾਹੀਂ ਲੋਕਾਂ ਦੀਆਂ ਖੁਸ਼ੀਆਂ ਨੂੰ ਦੁੱਗਣਾ ਕਰਨਾ ਉਨ੍ਹਾਂ ਦੀ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਹਾਕਿਆਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਅਥਾਹ ਪਿਆਰ ਅਤੇ ਵਿਸ਼ਵਾਸ ਮਿਲਿਆ ਹੈ, ਉਹ ਉਨ੍ਹਾਂ ਲਈ ਬੇਹੱਦ ਕੀਮਤੀ ਹੈ। ਇਸੇ ਵਿਸ਼ਵਾਸ ਨੇ ਉਨ੍ਹਾਂ ਨੂੰ ਸ਼ੁੱਧਤਾ ਅਤੇ ਗੁਣਵੱਤਾ ਪ੍ਰਤੀ ਆਪਣੀ ਵਚਨਬੱਧਤਾ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗਾਹਕਾਂ ਦੀ ਸੰਤੁਸ਼ਟੀ ਅਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਕਮਾਈ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਅਤੇ ਆਪਣੀਆਂ ਖੁਸ਼ੀਆਂ ਵਿੱਚ ਸ਼ਾਮਲ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਬੀਕਾਨੇਰ ਮਿਸ਼ਠਾਨ ਭੰਡਾਰ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਹਮੇਸ਼ਾ ਕਾਇਮ ਰੱਖਣ ਲਈ ਵਚਨਬੱਧ ਹੈ।