ਦਲਿਤ ਆਗੂ ਨੂੰ ਕਥਿਤ ਥੱਪੜ ਤੇ ਅਪਸ਼ਬਦ ਬੋਲਣ ਦੀ ਘਟਨਾ ਨਿੰਦਣਯੋਗ ਦਲਿਤ ਆਗੂ ਨੂੰ ਕਥਿਤ ਥੱਪੜ ਅਤੇ ਅਪਸ਼ਬਦ ਬੋਲਣ ਦੀ ਘਟਨਾ ਨਿੰਦਣਯੋਗ
Publish Date: Wed, 28 Oct 2026 06:52 PM (IST)
Updated Date: Wed, 28 Oct 2026 06:55 PM (IST)
ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ : ਅਜੈਵੀਰ ਸਿੰਘ ਲਾਲਪੁਰਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵੱਲੋਂ ਇੱਕ ਦਲਿਤ ਆਗੂ ਨਾਲ ਕਥਿਤ ਤੌਰ ’ਤੇ ਥੱਪੜ ਮਾਰਨ ਤੇ ਅਪਸ਼ਬਦ ਬੋਲਣ ਦੀ ਸਾਹਮਣੇ ਆਈ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਜਾਤੀ ਜਾਂ ਸਮਾਜਿਕ ਪਛਾਣ ਦੇ ਆਧਾਰ ’ਤੇ ਅਪਮਾਨਜਨਕ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਰ ਨਾਗਰਿਕ ਦੇ ਸਨਮਾਨ ਅਤੇ ਮਾਣ ਦੀ ਰੱਖਿਆ ਕਰਨਾ ਕਾਨੂੰਨ ਅਤੇ ਸੰਵਿਧਾਨਕ ਕਦਰਾਂ ਕੀਮਤਾਂ ਪ੍ਰਤੀ ਸਾਡੀ ਜ਼ਿੰਮੇਵਾਰੀ ਹੈ। ਲਾਲਪੁਰਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀ ਵਿਰੁੱਧ ਤੁਰੰਤ ਐਫਆਈਆਰ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਪੱਖਪਾਤ ਦੇ ਹੋਣੀ ਚਾਹੀਦੀ ਹੈ ਅਤੇ ਪੀੜਤ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕਰਦਿਆਂ ਕਿਹਾ ਕਿ ਦਲਿਤ ਸਮਾਜ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਦੀ ਗੱਲ ਕਰਨ ਵਾਲੀ ਕਾਂਗਰਸ ਪਾਰਟੀ ਇਸ ਮਾਮਲੇ ’ਤੇ ਆਪਣਾ ਸਪੱਸ਼ਟ ਸਟੈਂਡ ਕਦੋਂ ਲਵੇਗੀ? ਕੀ ਚੰਨੀ ਸਾਹਿਬ ਇਸ ਘਟਨਾ ਦੀ ਨਿਰਪੱਖ ਜਾਂਚ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਰਵਾਈ ਦੀ ਮੰਗ ਕਰਨਗੇ? ਕੀ ਉਹ ਪਾਰਟੀ ਲੀਡਰਸ਼ਿਪ ਕੋਲ ਸਬੰਧਤ ਆਗੂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਤੇ ਪਾਰਟੀ ਵਿੱਚੋਂ ਬਾਹਰ ਕੱਢਣ ਦੀ ਮੰਗ ਰੱਖਣਗੇ?