- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਮੇਨ ਮਾਰਕੀਟ ਨੰਗਲ ਵਿਖੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਲੱਕੀ ਸਟੂਡੀਓ, ਰਾਮ ਸਿੰਘ, ਪ੍ਰੀਤਪਾਲ ਸਮੂਹ ਪਰਿਵਾਰ ਵੱਲੋਂ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਵਿੱਚ ਗੁਰੂ ਤੇਗ ਬਹਾਦਰ ਸੰਗੀਤ ਅਕਾਦਮੀ ਦੇ ਬੱਚਿਆਂ ਅਤੇ ਭਾਈ ਯਸ਼ਕਰਨ ਸਿੰਘ ਜੀ, ਜੱਥੇ ਵੱਲੋਂ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਬਾਣੀ ਕੀਰਤਨ ਦੌਰਾਨ ਸਮੁੱਚਾ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਬਾਣੀ ਦੀ ਰਸਭਿੰਨੀ ਧੁਨ ਨਾਲ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ ਅਤੇ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਕੀਰਤਨ ਸਰਵਣ ਕੀਤਾ।
ਉਪਰੰਤ ਗਿਆਨੀ ਸੁੱਚਾ ਸਿੰਘ ਜੀ ਅਰਨੋ, ਪੌਲੈਂਡ ਵਾਲਿਆਂ ਵੱਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗੁਰਮਤਿ ਮਾਰਗ ’ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਨਿਮਰਤਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਪ੍ਰੇਰਣਾ ਦਿੰਦਾ ਹੈ। ਅਜਿਹੇ ਗੁਰਮਤਿ ਸਮਾਗਮ ਸੰਗਤਾਂ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੀ ਸਮਾਪਤੀ ਮੌਕੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਠੇਕੇਦਾਰ ਰਜਿੰਦਰ ਸਿੰਘ ਪ੍ਰਧਾਨ ਤਾਲਮੇਲ ਕਮੇਟੀ, ਅਵਤਾਰ ਸਿੰਘ ਤਾਰੀ, ਪ੍ਰਧਾਨ ਇੰਦਰਪਾਲ ਸਿੰਘ , ਹਰਵਿੰਦਰ ਸਿੰਘ ਗੋਲਡਨ,ਹਰਪਾਲ ਸਿੰਘ ਭਸੀਨ, ਹਰਪਾਲ ਸਿੰਘ ਲਵਲੀ, ਓਂਕਾਰ ਸਿੰਘ, ਤਰਲੋਚਨ ਸਿੰਘ, ਕੁਲਜੀਤ ਸਿੰਘ, ਚਰਨਜੀਤ ਕੌਰ ,ਮਧੂਬਾਲਾ , ਸਤਨਾਮ ਸਿੰਘ , ਦਲਵਿੰਦਰ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਗੁਰਲੀਨ ਕੌਰ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਗੁਰਤੇਜ ਸਿੰਘ, ਉਤਮਪਾਲ ਸਿੰਘ ਅਤੇ ਹੋਰ ਹਾਜ਼ਰ ਸਨ।