ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਦਾ ਆਯੋਜਨ ਗਰਭਵਤੀ ਮਹਿਲਾਂਵਾ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਦਾ ਆਯੋਜਨ
Publish Date: Wed, 28 Oct 2026 06:02 PM (IST)
Updated Date: Wed, 28 Oct 2026 06:04 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ,ਮੋਰਿੰਡਾ : ਸਿਹਤ ਵਿਭਾਗ ਵੱਲੋਂ ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਇਨ੍ਹਾਂ ਕੈਂਪਾ ਦਾ ਮੁੱਖ ਮੰਤਵ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ,ਕਾਲੀ ਖਾਂਸੀ, ਟੀਬੀ, ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ,ਦਿਮਾਗੀ ਬੁਖਾਰ,ਗਲਘੋਟੂ ਅਤੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਂਵਾ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ’ਤੇ ਮਨਦੀਪ ਕੌਰ ਏਐੱਨਐੱਮ ਨੇ ਕਿਹਾ ਕਿ ਗਰਭਵਤੀ ਮਹਿਲਾਂਵਾ ਆਪਣੇ ਗਰਭ ’ਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਤੇ ਆਪਣੀ ਡਾਈਟ ’ਚ ਹਰੀਆਂ ਸਬਜੀਆਂ ਅਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾ ਹੋਵੇ। ਇਸ ਮੌਕੇ ਤੇ ਸੀਐੱਚਓ ਗੁਰਜੀਤ ਕੌਰ ਨੇ ਕਿਹਾ ਕਿ ਅੱਜ ਦੇ ਯੁੱਗ ’ਚ ਕੁੜੀਆਂ ਮੁਡਿੰਆਂ ਤੋਂ ਕਿਸੀ ਵੀ ਖੇਤਰ ’ਚ ਪਿੱਛੇ ਨਹੀਂ ਹੈ,ਇਸ ਲਈ ਜੇਕਰ ਕੋਈ ਵੀ ਔਰਤ ਜਾ ਵਿਅਕਤੀ ਭਰੂਣ ਹੱਤਿਆ ਜਿਹਾ ਅਪਰਾਧ ਕਰਦਾ ਹੈ ਤਾਂ ਕਾਨੂੰਨ ਅਨੁਸਾਰ ਅਪਰਾਧੀ ਨੂੰ ਸਜਾ ਤੇ ਜੁਰਾਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ’ਚ ਵੱਖਵਾ ਪਾਉਣ ਲਈ ਅਪਨਾਉਣੇ ਚਾਹੀਦੇ ਹਨ ਤੇ ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ’ਚ ਘੱਟੋ-ਘੱਟ 3 ਸਾਲ ਦਾ ਵੱਖਵਾ ਹੋਣਾ ਚਾਹੀਦਾ ਹੈ। ਨਵਜੰਮੇ ਬੱਚਿਆਂ ਨੂੰ ਘੱਟੋ ਘੱਟ 6 ਮਹੀਨੇ ਤੱਕ ਮਾਂ ਦਾ ਹੀ ਦੁੱਧ ਪਿਲਾਇਆ ਜਾਵੇ। ਮਾਂ ਦੇ ਦੁੱਧ ’ਚ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਬੱਚੇ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ। ਇਸ ਮੌਕੇ ਤੇ ਸਮੂਹ ਏਐੱਨਐੱਮ,ਸਮੂਹ ਸੀਐੱਚਓ ਅਤੇ ਆਸ਼ਾ ਵਰਕਰਜ਼ ਹਾਜਰ ਸਨ।