ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮੋਰਿੰਡਾ ਵਿਖੇ ਕੀਤੀ ਗਈ ਅਰਦਾਸ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮੋਰਿੰਡਾ ਵਿਖੇ ਕੀਤੀ ਗਈ ਅਰਦਾਸ
Publish Date: Wed, 28 Oct 2026 06:55 PM (IST)
Updated Date: Wed, 28 Oct 2026 06:58 PM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਮਾਨਸਾ ਵਿਖੇ ਮਾਰੇ ਗਏ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਸਿੱਖ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ ਆਦੇਸ਼ਾਂ ਤਹਿਤ ਪੰਜਾਬ ਭਰ ਵਿਚ ਅਰਦਾਸ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਸ਼ਾ ਛਡਾُਉ ਕਮੇਟੀ ਮੋਰਿੰਡਾ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਮੋਰਿੰਡਾ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਅਤੇ ਹਰਜਿੰਦਰ ਸਿੰਘ ਘੁੰਮਣ ਸਮੇਤ ਹੋਰ ਆਗੂਆਂ ਨੇ ਮਾਨਸਾ ਵਿਖੇ ਵਾਪਰੀ ਮੰਦਭਾਗੀ ਘਟਨਾ ਜਿਸ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ, ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਜਿਸ ਤਰ੍ਹਾਂ ਦਾ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਧੱਕੇ ਨਾਲ ਸੰਸਕਾਰ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਆਗੂਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਅਤੇ ਮਾਨਸਾ ਵਿਖੇ ਲੱਗੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਸੰਘਰਸ਼ ਨੂੰ ਕਾਮਯਾਬ ਕਰਨ। ਇਸ ਮੌਕੇ ਗੁਰਦਰਸ਼ਨ ਸਿੰਘ ਢੋਲਣ ਮਾਜਰਾ, ਹਰਜਿੰਦਰ ਸਿੰਘ ਘੁੰਮਣ, ਗੁਰਚਰਨ ਸਿੰਘ ਢੋਲਣ ਮਾਜਰਾ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੁੰਡੀਆ, ਕਰਨੈਲ ਸਿੰਘ ਡੂਮਛੇੜੀ ਮਹਿੰਦਰ ਸਿੰਘ ਰੌਣੀ, ਤਰਲੋਚਨ ਸਿੰਘ ਤਾਜਪੁਰਾ, ਕੇਵਲ ਸਿੰਘ ਓਇੰਦ, ਸੰਤੋਖ ਸਿੰਘ ਕਲਹੇੜੀ, ਸਮੇਤ ਕਈ ਆਗੂ ਮੌਜੂਦ ਸਨ।