- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਬਰਨਾਲਾ, ਤਪਾ, ਧਨੌਲਾ ਅਤੇ ਮਹਿਲ ਕਲਾਂ ਵਿਖੇ ਸੱਪ ਦੇ ਜ਼ਹਿਰ ਵਿਰੋਧੀ ਟੀਕੇ ਮੁਫਤ ਉਪਲਬਧ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਸਾਤ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ, ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਸੱਪ ਦੇ ਡੰਗਣ ਤੋਂ ਬਚਾਅ ਅਤੇ ਇਸਦੇ ਇਲਾਜ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸਮੇਂ ਸਿਰ ਇਲਾਜ ਕਰਵਾਉਣ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬਰਨਾਲਾ, ਸੀਐੱਚਸੀ ਧਨੌਲਾ, ਮਹਿਲ ਕਲਾਂ ਅਤੇ ਐੱਸਡੀਐੱਚ ਤਪਾ ਵਿਖੇ ਸੱਪ ਦੇ ਜ਼ਹਿਰ ਵਿਰੋਧੀ ਟੀਕਿਆਂ ਦਾ ਪੂਰਾ ਸਟਾਕ ਉਪਲਬਧ ਹੈ ਤੇ ਇਹ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਤੇ ਡਾ. ਸਾਕਸ਼ੀ ਸੋਨੀ ਨੇ ਦੱਸਿਆ ਕਿ ਸੱਪ ਦੇ ਕੱਟਣ ’ਤੇ ਪਹਿਲਾ ਇੱਕ ਘੰਟਾ ਬਹੁਤ ਅਹਿਮ ਹੁੰਦਾ ਹੈ। ਤੁਰੰਤ ਡਾਕਟਰੀ ਮਦਦ ਲੈਣੀ ਜ਼ਰੂਰੀ ਹੈ, ਕਿਉਂਕਿ ਐਂਟੀ-ਵੈਨਮ ਟੀਕਾ ਹੀ ਇਸ ਦਾ ਸਭ ਤੋਂ ਪ੍ਰਭਾਵਸ਼ਾਲੀ ਤੇ ਪੱਕਾ ਇਲਾਜ ਹੈ। ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ’ਤੇ ਮਰੀਜ਼ ਨੂੰ ਸਭ ਤੋਂ ਪਹਿਲਾਂ ਸ਼ਾਂਤ ਕਰਨਾ ਜ਼ਰੂਰੀ ਹੈ। ਡਰਨ ਕਾਰਨ ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ, ਜਿਸ ਨਾਲ ਜ਼ਹਿਰ ਸਰੀਰ ’ਚ ਹੋਰ ਤੇਜ਼ੀ ਨਾਲ ਫੈਲਦਾ ਹੈ। ਇਸ ਤੋਂ ਇਲਾਵਾ ਜ਼ਖ਼ਮ ਵਾਲੀ ਥਾਂ ਨੂੰ ਕੱਸ ਕੇ ਨਹੀਂ ਬੰਨ੍ਹਣਾ ਚਾਹੀਦਾ, ਕਿਉਂਕਿ ਇਸ ਨਾਲ ਟਿਸ਼ੂਆਂ ਦਾ ਨੁਕਸਾਨ ਹੋ ਸਕਦਾ ਹੈ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਨੇ ਦੱਸਿਆ ਕਿ ਬਰਸਾਤਾਂ ਦੌਰਾਨ ਪਾਣੀ ਭਰਨ ਕਾਰਨ ਸੱਪ ਤੇ ਹੋਰ ਜ਼ਹਿਰੀਲੇ ਜੀਵ ਆਪਣੀਆਂ ਖੁੱਡਾਂ ’ਚੋਂ ਬਾਹਰ ਆ ਜਾਂਦੇ ਹਨ। ਇਸ ਲਈ ਸੱਪ ਜਾਂ ਕੋਈ ਜ਼ਹਿਰੀਲਾ ਜਾਨਵਰ ਡੰਗ ਜਾਵੇ ਤਾਂ ਤੁਰੰਤ 108 ਨੰਬਰ