ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਖੇਤਰੀ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਖੇਤਰੀ ਯੁਵਕ ਤੇ ਲੋਕ ਮੇਲੇ ’ਚ ਰਿਹਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 28 Oct 2026 05:42 PM (IST)
Updated Date: Wed, 28 Oct 2026 05:43 PM (IST)
ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ ਪਿਛਲੇ ਦਿਨੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬਰਨਾਲਾ- ਮਲੇਰਕੋਟਲਾ ਜ਼ੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਬਰੜਵਾਲ ਕਾਲਜ ਧੂਰੀ ਵਿਖੇ ਮਿਤੀ 22, 23, 24 ਤੇ 25 ਅਕਤੂਬਰ ਨੂੰ ਕਰਵਾਇਆ ਗਿਆ। ਇਸ ਯੁਵਕ ਮੇਲੇ ’ਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਸਬੰਧੀ ਕੋਆਰਡੀਨੇਟਰ ਪ੍ਰੋ. ਸੁਖਵੀਰ ਕੌਰ ਅਤੇ ਪ੍ਰੋ. ਹਰਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇਂ ਨੁੱਕੜ ਨਾਟਕ, ਭੰਡ, ਪਹਿਰਾਵਾ ਪ੍ਰਦਰਸ਼ਨੀ, ਪੀੜੀ ਬਣਾਉਣਾ, ਮੌਕੇ ਦੀ ਚਿੱਤਰਕਾਰੀ ਦੇ ਮੁਕਾਬਲਿਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਗਰੁੱਪ ਕੋਰੀਓਗ੍ਰਾਫੀ, ਕੋਲਾਜ ਮੇਕਿੰਗ, ਕਵਿਤਾ ਵਿੱਚੋਂ ਦੂਸਰਾ ਸਥਾਨ ਤੇ ਗਰੁੱਪ ਸ਼ਬਦ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਤੋਂ ਇਲਾਵਾ ਭੰਗੜਾ, ਗਿੱਧਾ, ਸੰਮੀ, ਸਕਿੱਟ ਅਤੇ ਹੋਰ ਸੂਖਮ ਕਲਾਵਾਂ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਵੰਦਨਾ ਸੁਖੀਜਾ, ਡਾ. ਮਨਦੀਪ ਕੌਰ, ਡਾ. ਅਮਨਪ੍ਰੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਸੁਮਨਜੀਤ ਕੌਰ, ਪ੍ਰੋ. ਹਰਜਿੰਦਰ ਕੌਰ , ਪ੍ਰੋ. ਕਿਰਨਜੀਤ ਕੌਰ, ਪ੍ਰੋ. ਸ਼ਾਲੂ ਜਿੰਦਲ, ਪ੍ਰੋ. ਸੰਦੀਪ ਕੌਰ, ਪ੍ਰੋ. ਰਜਨਦੀਪ ਕੌਰ, ਪ੍ਰੋ ਸੁਖਦੀਪ ਕੌਰ, ਪ੍ਰੋ. ਹਰਜਿੰਦਰ ਕੌਰ , ਪ੍ਰੋ. ਸੰਦੀਪ ਕੌਰ, ਲੈਕ. ਭਿੰਦਰਜੀਤ ਕੌਰ, ਲੈਕ. ਗੁਰਮੀਤ ਕੌਰ, ਇਕਬਾਲ ਸਿੰਘ ਭੋਤਨਾ, ਅਮਨਪ੍ਰੀਤ ਕੌਰ, ਮਨਪ੍ਰੀਤ ਸਿੰਘ, ਜਸਦੀਪ ਸਿੰਘ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਸ਼ਮਸ਼ੇਰ ਸਿੰਘ, ਪ੍ਰੋ. ਸੁਖਦੀਪ ਸਿੰਘ, ਪ੍ਰੋ. ਹਰਦੀਪ ਸਿੰਘ, ਪ੍ਰੋ. ਹਰਦੀਪ ਸਿੰਘ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।