- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਦਾ ਵਧਦਾ ਵਿਸ਼ਵਾਸ, ਆਮ ਆਦਮੀ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਸੂਬੇ ਦੇ ਸੁਨਹਿਰੀ ਭਵਿੱਖ ਲਈ ਇਕ ਚੰਗਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ, ਨੌਜਵਾਨਾਂ ਦੀ ਬਿਹਤਰੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਲਈ ਸਾਨੂੰ ਮਿਲ ਕੇ ਕੰਮ ਕਰਨਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬੁੱਧਵਾਰ ਨੂੰ ਸਰਬਦੀਪ ਸਿੰਘ ਕੈਰੋਂ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਸਨਮਾਨਿਤ ਕਰਨ ਦੌਰਾਨ ਕੀਤਾ।
ਸਰਬਦੀਪ ਸਿੰਘ ਕੈਰੋਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਹੋਣ ’ਤੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਿਸ਼ਨ 2027 ਦੇ ਮੱਦੇ ਨਜ਼ਰ ਸਾਡਾ ਟੀਚਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ ਲਈ ਅੱਗੇ ਵਧਣਾ ਹੈ।
ਇਸ ਮੌਕੇ ਧਨਵੰਤ ਸਿੰਘ ਕੈਰੋਂ, ਅਵਤਾਰ ਸਿੰਘ ਪ੍ਰਧਾਨ ਕੈਰੋਂ, ਗੁਰਲਾਲ ਸਿੰਘ ਕੈਰੋਂ, ਨਰਿੰਦਰ ਸਿੰਘ ਕਾਲਾ, ਕਿਰਨਦੀਪ ਸਿੰਘ ਕੈਰੋਂ, ਪਰਮਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਕੈਰੋਂ, ਪ੍ਰਗਟ ਸਿੰਘ ਜਵੰਦਾ, ਸਰਪੰਚ ਸੁਖਦੇਵ ਸਿੰਘ ਜੋੜਾਂ, ਲਵਪ੍ਰੀਤ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ ਅਤੇ ਜਤਿੰਦਰ ਸਿੰਘ ਪੀਏ ਕੈਰੋਂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।