ਸਰਹੱਦ ਪਾਰੋਂ ਨਵੀਂ ਸਾਜ਼ਿਸ਼ ਨਾਕਾਮ, ਡ੍ਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਸ਼ੁਰੂ
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚ ਡ੍ਰੋਨ ਨਾਲ ਸੁੱਟੀ ਹੈਰੋਇਨ ਦੀ ਖੇਪ ਬੀ.ਐੱਸ.ਐੱਫ. ਤੇ ਪੁਲਿਸ ਨੇ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ. ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sat, 11 Jul 2026 11:31 AM (IST)
Updated Date: Sat, 11 Jul 2026 11:37 AM (IST)
ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ, ਖਾਲੜਾ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚ ਡ੍ਰੋਨ ਨਾਲ ਸੁੱਟੀ ਹੈਰੋਇਨ ਦੀ ਖੇਪ ਬੀ.ਐੱਸ.ਐੱਫ. ਤੇ ਪੁਲਿਸ ਨੇ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ. ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਨੂੰ ਬੀ.ਐੱਸ.ਐੱਫ. ਦੀ ਪੋਸਟ ਵਾਂ ਤਾਰਾ ਸਿੰਘ ’ਤੇ ਤਾਇਨਾਤ ਕੰਪਨੀ ਕਮਾਂਡਰ ਸੁਰੇਸ਼ ਵੀਐੱਮ ਨੇ ਸੂਚਨਾ ਦਿੱਤੀ ਸੀ ਕਿ ਬੋਹੜ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਵਾਂ ਤਾਰਾ ਸਿੰਘ ਖੇਤਾਂ ’ਚ ਪੀਲੇ ਰੰਗ ਦਾ ਪੈਕੇਟ ਡ੍ਰੋਨ ਰਾਹੀਂ ਸੁੱਟਿਆ ਗਿਆ ਹੈ।
ਜਿਸਦੇ ਚੱਲਿਆਂ ਸਬ ਇੰਸਪੈਕਟਰ ਅਰਵਿੰਦ ਕੰਬੋਜ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਉਕਤ ਪੈਕੇਟ ਨੂੰ ਕਬਜ਼ੇ ’ਚ ਲੈ ਕੇ ਜਦੋਂ ਜਾਂਚ ਕੀਤੀ ਤਾਂ ਉਸ ’ਚੋਂ 623 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਪਰ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।