ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ’ਤੇ ਛਾਪਾ, 52 ਮਰੀਜ਼ ਕਰਵਾਏ ਰੈਸਕਿਊ
ਤਰਨਤਾਰਨ ’ਚ ਕਥਿਤ ਤੌਰ ’ਤੇ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ’ਤੇ ਸਿਹਤ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਛਾਪੇਮਾਰੀ ਕੀਤੀ ਹੈ। ਜਿਥੇ ਇਲਾਜ ਲਈ ਰੱਖੇ ਗਏ 52 ਵਿਅਕਤੀਆਂ ਨੂੰ ਰੈਸਕਿਊ ਵੀ ਕੀਤਾ ਗਿਆ। ਜਿਨ੍ਹਾਂ ਨੂੰ ਠਰੂ ਵਿਖੇ ਚੱਲ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਕਰਵਾ ਦਿੱਤਾ ਗਿਆ।
Publish Date: Sat, 11 Jul 2026 12:25 PM (IST)
Updated Date: Sat, 11 Jul 2026 12:28 PM (IST)
ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ’ਚ ਕਥਿਤ ਤੌਰ ’ਤੇ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ’ਤੇ ਸਿਹਤ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਛਾਪੇਮਾਰੀ ਕੀਤੀ ਹੈ। ਜਿਥੇ ਇਲਾਜ ਲਈ ਰੱਖੇ ਗਏ 52 ਵਿਅਕਤੀਆਂ ਨੂੰ ਰੈਸਕਿਊ ਵੀ ਕੀਤਾ ਗਿਆ। ਜਿਨ੍ਹਾਂ ਨੂੰ ਠਰੂ ਵਿਖੇ ਚੱਲ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਕਰਵਾ ਦਿੱਤਾ ਗਿਆ।
ਮੌਕੇ ਤੋਂ ਤੰਬਾਕੂ ਪਦਾਰਥ, ਕੁਝ ਦਵਾਈਆਂ ਅਤੇ ਹੋਰ ਸਮੱਗਰੀ ਵੀ ਕਬਜ਼ੇ ’ਚ ਲਈ ਗਈ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਸ ਸਬੰਧੀ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਨੇ ਦੱਸਿਆ ਕਿ ਤਰਨਤਾਰਨ ਸ਼ਹਿਰ ਦੀ ਹੌਲੀ ਸਿਟੀ ਕਲੋਨੀ ਦੇ ਕੋਲ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਚਲਾਏ ਜਾਣ ਦੀ ਸੂਚਨਾ ਮਿਲੀ ਸੀ। ਜਿਸਦੇ ਚੱਲਦਿਆਂ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਗਠਿਤ ਕੀਤੀ ਸਿਹਤ ਵਿਭਾਗ ਦੀ ਟੀਮ ਨੇ ਥਾਣਾ ਸਿਟੀ ਤਰਨਤਾਰਰਨ, ਤਹਿਸੀਲਦਾਰ ਅਰਚਨਾ ਸ਼ਰਮਾ ਅਤੇ ਕੁਝ ਸਮਾਜ ਸੇਵੀਆਂ ਸਣੇ ਛਾਪੇਮਾਰੀ ਕੀਤੀ।
ਸੈਂਟਰ ’ਚ ਦਾਖਲ 52 ਮਰੀਜ਼ਾਂ ਨੂੰ ਰੈਸਕਿਊ ਕਰਕੇ ਸਰਕਾਰੀ ਕੇਂਦਰ ’ਚ ਦਾਖ਼ਲ ਕਰਵਾਇਆ ਗਿਆ। ਡਿਪਟੀ ਮੈਡੀਕਲ ਕਮਿਸ਼ਨਰ ਰੂਪਮ ਚੌਧਰੀ ਨੇ ਦੱਸਿਆ ਕਿ ਸੈਂਟਰ ਨੂੰ ਸੀਲ ਕਰਵਾ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਚੱਲ ਰਹੀ ਹੈ।